Join WhatsApp

Join Now

ਵੱਡੀ ਖ਼ਬਰ: ਅਧਿਆਪਕਾਂ ਨੇ ਟੈਟ ਦੀ ਸ਼ਰਤ ਖ਼ਿਲਾਫ਼ ਖੜਕਾਇਆ MP ਡਾ. ਧਰਮਵੀਰ ਗਾਂਧੀ ਦਾ ਬੂਹਾ

On: ਫਰਵਰੀ 8, 2026 8:56 ਬਾਃ ਦੁਃ

 

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਵੱਲੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਜੀ ਨੂੰ ਟੈਟ ਸਬੰਧੀ ਮਾਮਲਾ ਸੰਸਦ ਵਿੱਚ ਉਠਾਉਣ ਲਈ ਦਿੱਤਾ ਗਿਆ ਮੰਗ ਪੱਤਰ

Punjab News, 8 Feb 2026- 

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਇਕਾਈ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ ਵਿੱਚ ਮੈਂਬਰ ਪਾਰਲੀਮੈਂਟ ਪਟਿਆਲਾ ਡਾ. ਧਰਮਵੀਰ ਗਾਂਧੀ ਨੂੰ ਉਹਨਾਂ ਦੀ ਰਿਹਾਇਸ਼ ਤੇ ਬੀਤੀ ਰਾਤ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

ਜਿਸ ਵਿੱਚ ਉਨ੍ਹਾਂ ਮੰਗ ਕੀਤੀ ਗਈ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਉੱਤੇ ਨੌਕਰੀ ਵਿੱਚ ਬਣੇ ਰਹਿਣ ਲਈ ਅਤੇ ਤਰੱਕੀ ਹਾਸਿਲ ਕਰਨ ਲਈ ਈਟੀਟੀ ਕਾਡਰ,ਮਾਸਟਰ ਕਾਡਰ, ਲੈਕਚਰਾਰ ਕਾਡਰ, ਪ੍ਰਿੰਸੀਪਲ ਕਾਡਰ ਕਰਨ ਲਈ ਟੈੱਟ ਪਾਸ ਕਰਨ ਦੀ ਜਬਰੀ ਤੌਰ ਤੇ ਥੋਪੀ ਗਈ ਸ਼ਰਤ ਖਿਲਾਫ ਸੰਸਦ ਵਿੱਚ ਆਵਾਜ਼ ਬੁਲੰਦ ਕਰਨ। ਆਗੂਆਂ ਵੱਲੋਂ ਸਪਸ਼ਟ ਕੀਤਾ ਗਿਆ ਇਹਨਾਂ ਅਧਿਆਪਕਾਂ ਉੱਤੇ ਟੈੱਟ ਦੀ ਸ਼ਰਤ ਥੋਪਣਾ ਠੀਕ ਉਵੇਂ ਹੀ ਹੈ ਜਿਵੇਂ ਮੈਚ ਆਰੰਭ ਕਰਵਾਉਣ ਤੋਂ ਬਾਅਦ ਖੇਡ ਦੇ ਨਿਯਮ ਬਦਲ ਦਿੱਤੇ ਜਾਣ।

ਅਧਿਆਪਕ ਨੂੰ ਨੌਕਰੀਆਂ ਵਿੱਚ ਰਹਿਣ ਲਈ ਅਤੇ ਤਰੱਕੀਆਂ ਕਰਨ ਵਿੱਚ ਅਜਿਹੀ ਸ਼ਰਤ ਲਗਾਉਣਾ ਬਿਲਕੁਲ ਹੀ ਗਲਤ ਹੈ ਕਿਉਂਕਿ ਭਰਤੀ ਕੀਤੇ ਗਏ ਹਰੇਕ ਅਧਿਆਪਕ ਸਮੇਂ ਮੁਤਾਬਿਕ ਹਰੇਕ ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਹਨ। ਨੌਕਰੀ ਵਿੱਚ ਆਉਣ ਤੋਂ ਬਾਅਦ ਟੈਟ ਵਰਗੀ ਸ਼ਰਤ ਲਗਾਉਣਾ ਗੈਰ ਵਾਜਿਬ ਹੈ।

ਆਗੂਆਂ ਵੱਲੋ ਅਜਿਹੀ ਸ਼ਰਤ ਹਟਾਉਣ ਲਈ ਉਹਨਾਂ ਨੂੰ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਲਈ ਬੇਨਤੀ ਕੀਤੀ ਗਈ। ਡਾਕਟਰ ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਵੱਲੋਂ ਵਫਦ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਧਰਮਿੰਦਰ ਪ੍ਰਧਾਨ ਕੇਂਦਰੀ ਸਿੱਖਿਆ ਮੰਤਰੀ ਨੂੰ ਮਿਲ ਕੇ ਇਸ ਮਸਲੇ ਨੂੰ ਹੱਲ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀਟੀਯੂ ਦੇ ਵਫਦ ਵਿੱਚ, ਦੀਦਾਰ ਸਿੰਘ ਪਟਿਆਲਾ, ਹਰਦੀਪ ਸਿੰਘ ਭੋਗੀਵਾਲ, ਨਿਰਭੈ ਸਿੰਘ ਜਰਗ, ਰਾਜਵਿੰਦਰ ਸਿੰਘ ਭਿੰਡਰ, ਗੁਰਵਿੰਦਰ ਸਿੰਘ ਤਰਖਾਣ ਮਾਜਰਾ, ਵਰਿੰਦਰ ਸਿੰਘ ਮਰੌੜੀ, ਸੁਖਚੈਨ ਸਿੰਘ ਜਿਲਾ ਪ੍ਰਧਾਨ 5994, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਪਟਿਆਲਾ, ਸੁਖਵਿੰਦਰ ਸਿੰਘ ਲਾਲੀ ਅਤੇ ਹਰਜਿੰਦਰ ਸਿੰਘ ਆਗੂ ਸ਼ਾਮਿਲ ਹੋਏ।

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment