ਵੱਡੀ ਖ਼ਬਰ: ਬੇਅਦਬੀ ਖਿਲਾਫ਼ ਲਿਆਂਦਾ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ! ਜਥੇਦਾਰ ਵੱਲੋਂ ਸਪੀਕਰ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ

On: ਮਈ 3, 2026 2:57 ਬਾਃ ਦੁਃ

 

ਸਪੀਕਰ ਸੰਧਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ- ‘ਪੰਥ ਦੀ ਸਹਿਮਤੀ ਬਿਨਾਂ ਲਿਆਂਦਾ ਕਾਨੂੰਨ ਪ੍ਰਵਾਨ ਨਹੀਂ’: ਜਥੇਦਾਰ ਕੁਲਦੀਪ ਸਿੰਘ ਗੜਗੱਜ

Punjab Network 

ਅੰਮ੍ਰਿਤਸਰ, 3 ਮਈ 2026: ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ, ਜਦੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਐਲਾਨ ਕੀਤਾ ਗਿਆ।

ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗੜਗੱਜ ਨੇ ਸਰਕਾਰ ਵੱਲੋਂ ਬੇਅਦਬੀ ਖਿਲਾਫ਼ ਲਿਆਂਦੇ ਗਏ ਨਵੇਂ ਕਾਨੂੰਨ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਜਥੇਦਾਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ ਹੈ, ਕਿਉਂਕਿ ਇਹ ਪੰਥ ਦੀ ਸਹਿਮਤੀ ਤੋਂ ਬਗੈਰ ਲਿਆਂਦਾ ਗਿਆ ਹੈ।

ਜਥੇਦਾਰ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ।

ਕੁਲਤਾਰ ਸਿੰਘ ਸੰਧਵਾਂ ਤੋਂ ਇਸ ਕਾਨੂੰਨ ਬਾਰੇ ਸਵਾਲ ਪੁੱਛੇ ਜਾਣਗੇ ਅਤੇ ਇਹ ਪੁੱਛਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ?

ਜਥੇਦਾਰ ਗੜਗੱਜ ਅਨੁਸਾਰ, ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ਵਿੱਚ ਪੰਥਕ ਰਵਾਇਤਾਂ ਦਾ ਖ਼ਿਆਲ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਥਕ ਮਾਮਲਿਆਂ ਵਿੱਚ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਅੱਖੋਂ-ਓਹਲੇ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੁਣ ਸਭ ਦੀਆਂ ਨਜ਼ਰਾਂ 8 ਤਰੀਕ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਦੇ ਹਨ ਜਾਂ ਨਹੀਂ?

ਪਿਛਲੀਆਂ ਸਰਕਾਰਾਂ ਨੇ ਪੰਜਾਬ ਸਮੇਤ ਸਿੱਖਾਂ ਦੀ ਪਿੱਠ ਵਿੱਚ ਛੁਰਾ ਮਾਰਿਆ- ਪਾਸੀ

ਆਮ ਆਦਮੀ ਪਾਰਟੀ ਦੇ ਆਗੂ ਬਿਕਰਮਜੀਤ ਸਿੰਘ ਪਾਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਸਮੇਤ ਸਿੱਖਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਹੁਣ ਸਾਡੀ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਵਿਰੁੱਧ ਲਿਆਂਦਾ ਗਿਆ ਕਾਨੂੰਨ ਸਿੱਖਾਂ ਦੇ ਹੱਕ ਵਿੱਚ ਹੈ ਅਤੇ ਇਸ ਦੇ ਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ।

 

Join WhatsApp

Join Now

Leave a Comment