Join WhatsApp

Join Now

ਵੱਡੀ ਖ਼ਬਰ: ਪੰਜਾਬ ਭਾਜਪਾ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

On: ਅਗਸਤ 21, 2026 12:29 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਭਾਜਪਾ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਚੰਡੀਗੜ੍ਹ, 21 ਅਗਸਤ 2026: ਚੰਡੀਗੜ੍ਹ ਸਥਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਪ੍ਰਦੇਸ਼ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਭਾਜਪਾ ਦਫ਼ਤਰ ਨੂੰ ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ। ਈ-ਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਅਤੇ 31 ਅਗਸਤ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਧਮਾਕਾ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਕਥਿਤ ਤੌਰ ‘ਤੇ ਵਾਇਰਲ ਈ-ਮੇਲ ਪੋਸਟ ਵਿੱਚ ‘ਖਾਲਿਸਤਾਨ ਨੈਸ਼ਨਲ ਆਰਮੀ’ (KNA) ਅਤੇ ‘ਬੱਬਰ ਖਾਲਸਾ’ ਸਮੇਤ ਕਈ ਪਾਬੰਦੀਸ਼ੁਦਾ ਸੰਗਠਨਾਂ ਦੇ ਨਾਂਅ ਵਰਤੇ ਗਏ ਹਨ। ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 31 ਅਗਸਤ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ 21 ਅਗਸਤ ਨੂੰ ਪੰਜਾਬ ਬੰਦ ਰੱਖਣ ਦੀ ਧਮਕੀ ਦਿੰਦਿਆਂ ਕਿਹਾ ਗਿਆ ਹੈ ਕਿ ਜਿਹੜੇ ਸ਼ਹਿਰ ਖੁੱਲ੍ਹੇ ਰਹਿਣਗੇ, ਉੱਥੇ ਵੀ ਹਿੰਸਕ ਕਾਰਵਾਈ ਕੀਤੀ ਜਾ ਸਕਦੀ ਹੈ।

ਈ-ਮੇਲ ਵਿੱਚ 31 ਅਗਸਤ ਨਾਲ ਸਬੰਧਤ ਕੁਝ ਇਤਿਹਾਸਕ ਅਤੇ ਖਾਲਿਸਤਾਨੀ ਹਵਾਲੇ ਵੀ ਦਿੱਤੇ ਗਏ ਹਨ। ਇਸ ਦੌਰਾਨ ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਦੋਸ਼ੀ ਦਿਲਾਵਰ ਸਿੰਘ ਬੱਬਰ ਦਾ ਜ਼ਿਕਰ ਕਰਦਿਆਂ ਉਸ ਨੂੰ ਯਾਦ ਕਰਨ ਦੀ ਗੱਲ ਕਹੀ ਗਈ ਹੈ।

ਧਮਕੀ ਭਰੀ ਮੇਲ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਵੀ ਸੰਬੋਧਨ ਕਰਦਿਆਂ ਧਮਾਕਾਖੇਜ਼ ਸਮੱਗਰੀ ਸਬੰਧੀ ਦਾਅਵੇ ਅਤੇ ਚੁਣੌਤੀਪੂਰਨ ਭਾਸ਼ਾ ਵਰਤੀ ਗਈ ਹੈ। ਮੇਲ ਦੇ ਅੰਤ ਵਿੱਚ ਕੁਝ ਵਿਅਕਤੀਆਂ ਦੇ ਨਾਂਅ ਦਰਜ ਕਰਨ ਦੇ ਨਾਲ ਕਥਿਤ ਸੰਗਠਨਾਂ ਦਾ ਜ਼ਿਕਰ ਕੀਤਾ ਗਿਆ ਹੈ।

ਈ-ਮੇਲ ਸਾਹਮਣੇ ਆਉਣ ਮਗਰੋਂ ਚੰਡੀਗੜ੍ਹ ਪੁਲਿਸ ਅਤੇ ਸਾਈਬਰ ਸੈੱਲ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭਾਜਪਾ ਦਫ਼ਤਰ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਜਾਂਚ ਏਜੰਸੀਆਂ ਵੱਲੋਂ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਭੇਜਣ ਵਾਲੇ ਦੀ ਪਛਾਣ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਈ-ਮੇਲ ਵਿੱਚ ਕੀਤੇ ਗਏ ਦਾਅਵਿਆਂ ਵਿੱਚ ਕਿੰਨੀ ਸੱਚਾਈ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment