ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਦਾਲਤ ‘ਚ ਮਚਿਆ ਹੜਕੰਪ!

On: ਅਪ੍ਰੈਲ 2, 2026 1:57 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਦਾਲਤ ‘ਚ ਮਚਿਆ ਹੜਕੰਪ!

ਹਾਈਕੋਰਟ ਦੀ ਸੁਰੱਖਿਆ ‘ਚ ਸੰਨ੍ਹ? ਧਮਕੀ ਭਰੀ ਕਾਲ ਤੋਂ ਬਾਅਦ ਬੰਬ ਨਿਰੋਧਕ ਦਸਤਾ ਮੌਕੇ ‘ਤੇ, ਸਰਚ ਆਪ੍ਰੇਸ਼ਨ ਜਾਰੀ

ਚੰਡੀਗੜ੍ਹ ‘ਚ ਹਾਈ-ਅਲਰਟ: ਪਹਿਲਾਂ ਭਾਜਪਾ ਦਫ਼ਤਰ ਤੇ ਹੁਣ ਹਾਈਕੋਰਟ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ, ਜਾਂਚ ਏਜੰਸੀਆਂ ਦੀਆਂ ਦੌੜਾਂ ਲੱਗੀਆਂ

ਚੰਡੀਗੜ੍ਹ 2 ਅਪ੍ਰੈਲ 2026- ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨੇ ਪੂਰੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਇੱਕ ਅਣਪਛਾਤੀ ਧਮਕੀ ਭਰੀ ਫ਼ੋਨ ਕਾਲ ਆਉਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਜਾਂਚ ਟੀਮਾਂ ਹਰਕਤ ਵਿੱਚ ਆ ਗਈਆਂ।

ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਦੀਆਂ ਟੀਮਾਂ ਹਾਈਕੋਰਟ ਕੰਪਲੈਕਸ ਵਿੱਚ ਪਹੁੰਚ ਗਈਆਂ ਹਨ।

ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਹੋਰ ਜਾਂਚ ਟੀਮਾਂ ਵੀ ਮੌਕੇ ‘ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੂਰੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਤਾਜ਼ਾ ਜਾਣਕਾਰੀ ਅਨੁਸਾਰ, ਹਾਲੇ ਤੱਕ ਅਦਾਲਤ ਦੇ ਅੰਦਰੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਪੁਲਿਸ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਅਦਾਲਤ ਵਿੱਚ ਮੌਜੂਦ ਵਕੀਲਾਂ, ਸਟਾਫ਼ ਅਤੇ ਆਮ ਲੋਕਾਂ ਵਿੱਚ ਇਸ ਧਮਕੀ ਤੋਂ ਬਾਅਦ ਡਰ ਦਾ ਮਾਹੌਲ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਹਾਲਾਂਕਿ ਪਿਛਲੀਆਂ ਕਈ ਕਾਲਾਂ ਮਹਿਜ਼ ਅਫ਼ਵਾਹਾਂ ਸਾਬਤ ਹੋਈਆਂ ਸਨ, ਪਰ ਮੌਜੂਦਾ ਹਾਲਾਤ (ਖਾਸ ਕਰਕੇ ਭਾਜਪਾ ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ) ਨੂੰ ਦੇਖਦੇ ਹੋਏ ਪੁਲਿਸ ਇਸ ਧਮਕੀ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ।

ਪੁਲਿਸ ਪ੍ਰਸ਼ਾਸਨ ਵੱਲੋਂ ਫ਼ੋਨ ਕਾਲ ਦੀ ਲੋਕੇਸ਼ਨ ਟ੍ਰੇਸ ਕੀਤੀ ਜਾ ਰਹੀ ਹੈ ਤਾਂ, ਜੋ ਧਮਕੀ ਦੇਣ ਵਾਲੇ ਵਿਅਕਤੀ ਤੱਕ ਪਹੁੰਚਿਆ ਜਾ ਸਕੇ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।

 

Join WhatsApp

Join Now

Leave a Comment