Join WhatsApp

Join Now

ਵੱਡੀ ਖ਼ਬਰ: ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

On: ਅਪ੍ਰੈਲ 6, 2026 10:50 ਪੂਃ ਦੁਃ

 

ਵੱਡੀ ਖ਼ਬਰ: ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਈਮੇਲ ਮਿਲਣ ਤੋਂ ਬਾਅਦ ਮਚੀ ਹਾਹਾਕਾਰ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ

ਚੰਡੀਗੜ੍ਹ/ਜਲੰਧਰ, 6 ਅਪ੍ਰੈਲ 2026:

ਪੰਜਾਬ ਅਤੇ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਕੂਲ ਪ੍ਰਸ਼ਾਸਨ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਪੁਲਿਸ ਵਿਭਾਗ ਅਤੇ ਮਾਪਿਆਂ ਵਿੱਚ ਭਾਰੀ ਅਫ਼ਰਾ-ਤਫ਼ਰੀ ਮਚ ਗਈ।

ਜਾਣਕਾਰੀ ਅਨੁਸਾਰ, ਚੰਡੀਗੜ੍ਹ ਦੇ ਸੈਕਟਰ 41, 45 ਅਤੇ 47 ਵਿੱਚ ਸਥਿਤ ਲਗਭਗ 4 ਤੋਂ 5 ਵੱਡੇ ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਭੇਜੀ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ।

ਸੁਰੱਖਿਆ ਦੇ ਮੱਦੇਨਜ਼ਰ ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਧਮਕੀ ਦੀ ਖ਼ਬਰ ਸੁਣ ਕੇ ਘਬਰਾਏ ਹੋਏ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ।

ਜਲੰਧਰ ਵਿੱਚ ਵੀ ਦਿੱਤੀ ਗਈ ਧਮਕੀ

ਚੰਡੀਗੜ੍ਹ ਦੇ ਨਾਲ-ਨਾਲ ਜਲੰਧਰ ਦੇ ਵੀ ਕਈ ਨਾਮੀ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਲੰਧਰ ਵਿੱਚ ਜਿਨ੍ਹਾਂ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ, ਉਨ੍ਹਾਂ ਵਿੱਚ ਡੀ.ਪੀ.ਐੱਸ. (DPS) ਸਕੂਲ, ਮਾਇਰ ਵਰਲਡ (Mayor World) ਸਕੂਲ, ਐੱਮ.ਜੀ.ਐੱਨ. (MGN) ਸਕੂਲ ਸ਼ਾਮਲ ਹਨ।

ਜਲੰਧਰ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਅਜਿਹੀਆਂ ਕਈ ਫਰਜ਼ੀ (Hoax) ਧਮਕੀਆਂ ਮਿਲਣ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਪ੍ਰਸ਼ਾਸਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦਾ।

 

Leave a Comment