Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ!

On: ਅਗਸਤ 8, 2026 11:37 ਪੂਃ ਦੁਃ

 

ਵੱਡੀ ਖ਼ਬਰ: ਪੰਜਾਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ!

ਪਾਬੰਦੀ ਦੇ ਬਾਵਜੂਦ ਤਰਨਤਾਰਨ ’ਚ ਬੇਖੌਫ਼ ਚੱਲ ਰਹੇ ਜੁਗਾੜੂ ਵਾਹਨ, ਟਰਾਲੇ ਨੇ ਦੋ ਨੌਜਵਾਨਾਂ ਨੂੰ ਦਰੜਿਆ

ਮਕਸੂਦਾਂ ਪੁਲ ਨੇੜੇ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਕਾਰ, 3 ਲੋਕਾਂ ਦੀ ਮੌਤ

ਚੰਡੀਗੜ੍ਹ, 8 ਅਗਸਤ 2026- ਤਰਨਤਾਰਨ ਅਤੇ ਜਲੰਧਰ ਵਿੱਚ ਵਾਪਰੇ ਦੋ ਦਰਦਨਾਕ ਸੜਕ ਹਾਦਸਿਆਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ, ਖੇਮਕਰਨ-ਅੰਮ੍ਰਿਤਸਰ ਮੁੱਖ ਮਾਰਗ ’ਤੇ ਪਿੰਡ ਅਲਗੋਂ ਹਵੇਲੀਆਂ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਟਾਂ ਨਾਲ ਲੱਦੇ ਇੱਕ ਟਰਾਲੇ ਨੇ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਕਾਲਾ ਅਤੇ ਹੀਰਾ, ਦੋਵੇਂ ਵਾਸੀ ਪਿੰਡ ਵਾੜਾ ਠੱਠੀ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਜੁਗਾੜੂ ਵਾਹਨਾਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਇਨ੍ਹਾਂ ਦੀ ਵਰਤੋਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਨਹੀਂ ਲੱਗ ਰਹੀ।

ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਜਿਹੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੁਲਿਸ ਚੌਕੀ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਦੱਸਦੇ ਚੱਲੀਏ ਕਿ, DC ਤਰਨਤਾਰਨ ਵੱਲੋਂ ਜੁਗਾੜੂ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਜ਼ਿਲ੍ਹੇ ਵਿੱਚ ਅਜਿਹੇ ਵਾਹਨ ਸ਼ਰੇਆਮ ਸੜਕਾਂ ’ਤੇ ਦੌੜ ਰਹੇ ਹਨ। ਇਨ੍ਹਾਂ ਵਾਹਨਾਂ ਕਾਰਨ ਲਗਾਤਾਰ ਵਾਪਰ ਰਹੇ ਹਾਦਸਿਆਂ ਨੇ ਪ੍ਰਸ਼ਾਸਨਿਕ ਪਾਬੰਦੀਆਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਲੰਧਰ: ਖੜ੍ਹੇ ਟਰੱਕ ਨਾਲ ਟਕਰਾਈ ਕਾਰ, 3 ਲੋਕਾਂ ਦੀ ਮੌਤ

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ’ਤੇ ਮਕਸੂਦਾਂ ਪੁਲ ਨੇੜੇ ਸ਼ਨੀਵਾਰ ਨੂੰ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਪਿੱਛੇ ਜਾ ਵੱਜੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਕਾਰ ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ਤੋਂ ਲੰਘ ਰਹੀ ਸੀ। ਇਸ ਦੌਰਾਨ ਮਕਸੂਦਾਂ ਪੁਲ ਦੇ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਕਾਰ ਦੀ ਪਿੱਛੋਂ ਜ਼ੋਰਦਾਰ ਟੱਕਰ ਹੋ ਗਈ। ਟੱਕਰ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਇਕੱਠੇ ਹੋ ਗਏ ਅਤੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਕਾਰਨ ਮੁੱਖ ਮਾਰਗ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ।

ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਤੇਜ਼ ਰਫ਼ਤਾਰ, ਅਣਗਹਿਲੀ ਜਾਂ ਕਿਸੇ ਹੋਰ ਕਾਰਨ ਕਰਕੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸਬੰਧੀ ਜਾਣਕਾਰੀ ਪੁਲਿਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ।

 

Leave a Comment