Join WhatsApp

Join Now

ਵੱਡੀ ਖ਼ਬਰ: ਪੰਜਾਬ ਦੀ ਮਾਰਡਨ ਜੇਲ੍ਹ ‘ਚ ਦੋ ਕੈਦੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

On: July 8, 2026 2:04 PM

 

ਵੱਡੀ ਖ਼ਬਰ: ਪੰਜਾਬ ਦੀ ਮਾਰਡਨ ਜੇਲ੍ਹ ‘ਚ ਦੋ ਕੈਦੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਕਪੂਰਥਲਾ ਜੇਲ੍ਹ ਤੋਂ ਆਈ ਮੰਦਭਾਗੀ ਖ਼ਬਰ: ਤਬੀਅਤ ਵਿਗੜਨ ਕਾਰਨ ਦੋ ਕੈਦੀਆਂ ਨੇ ਤੋੜਿਆ ਦਮ, ਜਾਂਚ ਸ਼ੁਰੂ

ਕਪੂਰਥਲਾ, 08 ਜੁਲਾਈ 2026- ਕਪੂਰਥਲਾ ਦੀ ਉੱਚ ਸੁਰੱਖਿਆ ਵਾਲੀ ਮਾਡਰਨ ਜੇਲ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੰਦ ਦੋ ਕੈਦੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਕਾਰਨ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਕੈਦੀਆਂ ਦੀਆਂ ਲਾਸ਼ਾਂ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ (Dead House) ਵਿੱਚ ਰਖਵਾ ਦਿੱਤਾ ਗਿਆ ਹੈ।

ਇਸ ਘਟਨਾ ਸਬੰਧੀ ਥਾਨਾ ਕੋਤਵਾਲੀ ਦੀ ਪੁਲਿਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮ੍ਰਿਤਕ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਸੂਚਨਾ ਭੇਜ ਦਿੱਤੀ ਗਈ ਹੈ, ਜਿਸ ਮਗਰੋਂ ਪਰਿਵਾਰਾਂ ਵਿੱਚ ਚੀਕ-ਚਿਹਾਰਾ ਮਚ ਗਿਆ ਹੈ।

ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ, ਪਰ ਮੁੱਢਲੀ ਜਾਂਚ ਅਤੇ ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਦੋਵਾਂ ਦੀ ਮੌਤ ਦਾ ਕਾਰਨ ਅਚਾਨਕ ਸਿਹਤ ਵਿਗੜਨਾ ਅਤੇ ਬਿਮਾਰੀ ਦੱਸਿਆ ਜਾ ਰਹੀ ਹੈ।

ਸਿਵਲ ਹਸਪਤਾਲ ਵਿੱਚ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਜਸਵੀਰ ਦੇ ਪੁੱਤਰ ਮੋਹਨ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਨੂੰ ਜੇਲ੍ਹ ਸਟਾਫ਼ ਵੱਲੋਂ ਤੁਰੰਤ ਹਸਪਤਾਲ ਲਿਆਂਦਾ ਗਿਆ। ਪਰ ਇੱਥੇ ਪਹੁੰਚਣ ‘ਤੇ ਡਾਕਟਰਾਂ ਨੇ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਡਾਕਟਰ ਸ਼ੈਲਜਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਜੋਗਿੰਦਰਪਾਲ ਦੇ ਪੁੱਤਰ ਮੁਕੇਸ਼ ਨਾਮਕ ਕੈਦੀ ਦੀ ਵੀ ਸਿਹਤ ਜੇਲ੍ਹ ਦੇ ਅੰਦਰ ਹੀ ਅਚਾਨਕ ਵਿਗੜ ਗਈ ਸੀ। ਉਸ ਨੂੰ ਵੀ ਐਮਰਜੈਂਸੀ ਹਾਲਾਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਅਫ਼ਸੋਸ ਕਿ ਡਾਕਟਰੀ ਜਾਂਚ ਦੌਰਾਨ ਉਸ ਨੂੰ ਵੀ ਮ੍ਰਿਤਕ ਪਾਇਆ ਗਿਆ। ਪੁਲਿਸ ਹੁਣ ਦੋਵਾਂ ਮਾਮਲਿਆਂ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦੇ ਸਹੀ ਕਾਰਨਾਂ ਨੂੰ ਸਪੱਸ਼ਟ ਕੀਤਾ ਜਾ ਸਕੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment