ਵੱਡੀ ਖ਼ਬਰ: UK ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ
ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਛੱਡਿਆ ਅਹੁਦਾ- ਬੀਤੇ 10 ਸਾਲਾਂ ਵਿੱਚ ਸਮੇਂ ਤੋਂ ਪਹਿਲਾਂ ਅਸਤੀਫ਼ਾ ਦੇਣ ਵਾਲੇ ਛੇਵੇਂ ਪ੍ਰਧਾਨ ਮੰਤਰੀ ਬਣੇ ਸਟਾਰਮਰ

ਲੰਡਨ, 22 ਜੂਨ 2026-
ਅੰਤਰਰਾਸ਼ਟਰੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ (UK PM Keir Starmer Resigns) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਅਚਾਨਕ ਐਲਾਨ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਿਆ ਗਿਆ ਇਹ ਫੈਸਲਾ ਪੂਰੀ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਹੈ।
ਗੌਰਤਲਬ ਹੈ ਕਿ ਬ੍ਰਿਟੇਨ (British Prime Minister) ਦੀ ਸਿਆਸਤ ਵਿੱਚ ਪਿਛਲੇ ਕੁਝ ਸਾਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਬੀਤੇ 10 ਸਾਲਾਂ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਕੀਅਰ ਸਟਾਰਮਰ ਅਜਿਹੇ ਛੇਵੇਂ ਬ੍ਰਿਟਿਸ਼ ਪ੍ਰਧਾਨ ਮੰਤਰੀ (UK PM/ UK Politics News) ਬਣ ਗਏ ਹਨ, ਜਿਨ੍ਹਾਂ ਨੇ ਆਪਣਾ ਤੈਅ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਅਹੁਦੇ ਤੋਂ ਕਿਨਾਰਾ ਕਰ ਲਿਆ ਹੈ।
ਇਹ ਫੈਸਲਾ ਪੂਰੀ ਤਰ੍ਹਾਂ “ਦੇਸ਼ ਦੇ ਹਿੱਤ” ਵਿੱਚ ਲਿਆ ਗਿਆ- UK PM
ਅਹੁਦਾ ਛੱਡਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਰ ਸਟਾਰਮਰ (UK PM Keir Starmer Resigns) ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਬਹੁਤ ਸੋਚ-ਸਮਝ ਕੇ ਚੁੱਕਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦਾ ਇਹ ਫੈਸਲਾ ਪੂਰੀ ਤਰ੍ਹਾਂ “ਦੇਸ਼ ਦੇ ਹਿੱਤ” ਵਿੱਚ ਲਿਆ ਗਿਆ ਹੈ।
ਉਨ੍ਹਾਂ ਦੇ ਇਸ ਅਸਤੀਫ਼ੇ ਤੋਂ ਬਾਅਦ ਬ੍ਰਿਟੇਨ ਦੀ ਸਿਆਸਤ ਇੱਕ ਵਾਰ ਫਿਰ ਭੱਖ ਗਈ ਹੈ ਅਤੇ ਅਗਲੇ ਪ੍ਰਧਾਨ ਮੰਤਰੀ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ।
















