Unemployed girl commits suicide! ਵੱਡੀ ਖ਼ਬਰ: CM ਭਗਵੰਤ ਮਾਨ ਦੇ ਹਲਕੇ ‘ਚ ਬੇਰੁਜ਼ਗਾਰ ਕੁੜੀ ਨੇ ਕੀਤੀ ਖੁਦਕੁਸ਼ੀ

On: ਜੂਨ 19, 2026 9:53 ਪੂਃ ਦੁਃ

 

Unemployed girl commits suicide! ਵੱਡੀ ਖ਼ਬਰ: CM ਭਗਵੰਤ ਮਾਨ ਦੇ ਹਲਕੇ ‘ਚ ਬੇਰੁਜ਼ਗਾਰ ਕੁੜੀ ਨੇ ਕੀਤੀ ਖੁਦਕੁਸ਼ੀ

ਰੁਜ਼ਗਾਰ ਨਾ ਮਿਲਣ ਤੋਂ ਪ੍ਰੇਸ਼ਾਨ ਧੂਰੀ ਦੀ 24 ਸਾਲਾ ਮੁਟਿਆਰ ਨੇ ਰੇਲਵੇ ਓਵਰਬ੍ਰਿਜ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ- ਕੰਪਨੀ ‘ਚ ਇੰਟਰਵਿਊ ਦੌਰਾਨ ਸਫ਼ਲ ਨਾ ਹੋਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਮ੍ਰਿਤਕਾ ਰਜਨੀ

ਸੰਗਰੂਰ 19 ਜੂਨ 2026- 

Unemployed girl commits suicide! ਸੰਗਰੂਰ-ਲੁਧਿਆਣਾ ਹਾਈਵੇਅ ‘ਤੇ ਸਥਿਤ ਧੂਰੀ ਰੋਡ ਰੇਲਵੇ ਓਵਰਬ੍ਰਿਜ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਰੁਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਇੱਕ 24 ਸਾਲਾ ਬੇਰੁਜ਼ਗਾਰ ਲੜਕੀ ਵੱਲੋਂ ਓਵਰਬ੍ਰਿਜ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਕਿਸੇ ਵੀ ਹੋਰ ਹਾਦਸੇ ਜਾਂ ਸਾਜ਼ਿਸ਼ ਤੋਂ ਇਨਕਾਰ ਕਰਦਿਆਂ ਇਸ ਮਾਮਲੇ ਨੂੰ ਖ਼ੁਦਕੁਸ਼ੀ ਦੱਸਿਆ ਗਿਆ ਹੈ। ਮ੍ਰਿਤਕਾ ਕੋਲੋਂ ਮੌਕੇ ‘ਤੇ ਕੋਈ ਵੀ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ।

ਸੰਗਰੂਰ ਦੇ ਉਪ ਕਪਤਾਨ ਪੁਲਿਸ (DSP) ਦਲਵੀਰ ਸਿੰਘ ਸਿੱਧੂ ਨੇ ਸਥਾਨਕ ਥਾਣਾ ਸਿਟੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ ਸਵੇਰੇ ਧੂਰੀ ਰੋਡ ਓਵਰਬ੍ਰਿਜ ਨੇੜੇ ਇੱਕ ਲੜਕੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਪੁਲਿਸ ਦੀ ਬਾਰੀਕੀ ਨਾਲ ਕੀਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਲੜਕੀ ਦੀ ਪਛਾਣ ਰਜਨੀ (24) ਵਜੋਂ ਹੋਈ ਹੈ, ਜੋ ਕਿ ਧੂਰੀ ਦੀ ਰਹਿਣ ਵਾਲੀ ਸੀ।

ਜਾਂਚ ਮੁਤਾਬਕ ਰਜਨੀ ਬੁੱਧਵਾਰ ਨੂੰ ਸੰਗਰੂਰ ਵਿਖੇ ਇੱਕ ਨਿੱਜੀ ਕੰਪਨੀ ਵਿੱਚ ਰੁਜ਼ਗਾਰ ਲਈ ਇੰਟਰਵਿਊ ਦੇਣ ਆਈ ਸੀ, ਪਰ ਇੰਟਰਵਿਊ ਵਿੱਚ ਸਫ਼ਲ ਨਾ ਹੋ ਸਕੀ। ਨੌਕਰੀ ਨਾ ਮਿਲਣ ਕਰਕੇ ਉਹ ਗੰਭੀਰ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਓਵਰਬ੍ਰਿਜ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਿਸ ਅਨੁਸਾਰ ਮ੍ਰਿਤਕ ਲੜਕੀ ਧੂਰੀ ਵਿਖੇ ਆਪਣੀ ਵੱਡੀ ਭੈਣ ਦੀਪਿਕਾ ਅਤੇ ਜੀਜਾ ਓਮ ਸ਼ੰਕਰ ਕੋਲ ਰਹਿੰਦੀ ਸੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਰਜਨੀ ਲੰਮੇ ਸਮੇਂ ਤੋਂ ਰੁਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ‘ਤੇ ਕਾਫੀ ਪਰੇਸ਼ਾਨ ਰਹਿੰਦੀ ਸੀ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਰਜਨੀ ਦੀ ਮੌਤ ‘ਤੇ ਕਿਸੇ ਵੀ ਵਿਅਕਤੀ ਉੱਪਰ ਕੋਈ ਸ਼ੱਕ ਨਹੀਂ ਹੈ।

ਡੀਐਸਪੀ ਦਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੀ ਭੈਣ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਤਹਿਤ ਇਤਫ਼ਾਕੀਆ ਮੌਤ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਕਰ ਪੋਸਟਮਾਰਟਮ ਦੀ ਰਿਪੋਰਟ ਵਿੱਚ ਕੋਈ ਹੋਰ ਤੱਥ ਜਾਂ ਸ਼ੱਕੀ ਗੱਲ ਸਾਹਮਣੇ ਆਉਂਦੀ ਹੈ, ਤਾਂ ਉਸ ਮੁਤਾਬਕ ਕਾਨੂੰਨ ਅਨੁਸਾਰ ਅਗਲੇਰੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Join WhatsApp

Join Now

Leave a Comment