Join WhatsApp

Join Now

ਵੱਡਾ ਖੁਲਾਸਾ: ਪੰਜਾਬ ‘ਚ ਕੈਂਸਰ ਨਾਲ ਪਿਛਲੇ 17 ਮਹੀਨਿਆਂ ਦੌਰਾਨ 29000 ਤੋਂ ਵੱਧ ਲੋਕ ਮਰੇ!

On: ਅਗਸਤ 24, 2026 7:09 ਬਾਃ ਦੁਃ

 

ਪੰਜਾਬ ‘ਚ ਕੈਂਸਰ ਨਾਲ ਪਿਛਲੇ 17 ਮਹੀਨਿਆਂ ਦੌਰਾਨ 29000 ਤੋਂ ਵੱਧ ਲੋਕ ਮਰੇ!

ਕੇਂਦਰ ਅਤੇ ਸੂਬਾ ਸਰਕਾਰ ਘਾਤਕ ਸਮੱਸਿਆਵਾਂ ਕੈਂਸਰ ਤੇ ਨਸਿਆਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ: ਪ੍ਰੋ. ਬਡੂੰਗਰ

ਪਟਿਆਲਾ, 24 ਅਗਸਤ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਨਿਤ ਵਧ ਰਹੇ ਕੈਂਸਰ ਅਤੇ ਨਸਿਆਂ ਦੇ ਕੇਸਾਂ ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕੇਵਲ ਥੋਥੀ ਬਿਆਨਬਾਜੀ ਤੋਂ ਸਵਾਇ ਇਨ੍ਹਾਂ ਪੰਜਾਬ ਘਾਤਕ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਕਈ ਵਾਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਸੰਕਟਮਈ ਵਿਵਸਥਾਵਾਂ ਨੂੰ ਠੱਲ ਪਾਉਣ ਲਈ ਸੰਜੀਦਾ ਅਤੇ ਠੋਸ ਯਤਨ ਕਰਨ ਲਈ ਕਿਹਾ ਹੈ। ਪਰੰਤੂ ਕੋਈ ਯੋਗ ਕਾਰਵਾਈ ਸਾਹਮਣੇ ਨਹੀਂ ਆਈ। ਪ੍ਰੋ. ਬਡੂੰਗਰ ਨੇ ਕਿਹਾ ਕਿ ਮੀਡੀਆ ਖਬਰਾਂ ਅਨੁਸਾਰ ਪਿਛਲੇ 17 ਮਹੀਨਿਆਂ ਵਿਚ 29703 ਪੰਜਾਬੀ ਔਰਤਾਂ ਅਤੇ ਮਰਦਾਂ ਤੇ ਨੌਜੁਆਨਾਂ ਨੂੰ ਕੈਂਸਰ ਨਾਲ ਮਾਰੇ ਗਏ।

ਉਨ੍ਹਾਂ ਕਿਹਾ ਕਿ ਨਸਿਆਂ ਕਾਰਨ ਤਾਂ ਘਰਾਂ ਦੇ ਘਰ ਹੀ ਤਬਾਹ ਹੋ ਰਹੇ ਹਨ। ਬਿਜਲਈ ਅਤੇ ਪ੍ਰਿੰਟ (ਅਖਬਾਰ) ਨੇ ਵੀ ਹਰ ਰੋਜ ਇਨ੍ਹਾਂ ਗੰਭੀਰ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਦਾ ਸ਼ਲਾਘਾਯੋਗ ਯਤਨ ਕਰ ਰਹੇ ਹਨ। ਪ੍ਰੋ. ਬਡੂੰਗਰ ਨੇ ਸਰਕਾਰ ਤੋਂ ਪੁਰਜੋਰ ਮੰਗ ਕਰਦਿਆਂ ਕਿਹਾ ਕਿ ਗੁੰਮਰਾਹਕੁਨ ਬਿਆਨਬਾਜੀ ਨੂੰ ਛੱਡਕੇ ਇਸ ਸੰਬੰਧੀ ਠੋਸ ਕਦਮ ਚੁੱਕੇ। ਇਹ ਸਰਕਾਰ ਦੀ ਰਾਜਸੀ ਅਤੇ ਨੈਤਿਕ ਜਿੰਮੇਵਾਰੀ ਵੀ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment