Join WhatsApp

Join Now

ਪੰਜਾਬ ‘ਚ AAP ਅਤੇ ਅਕਾਲੀ ਦਲ ਨੂੰ ਵੱਡਾ ਝਟਕਾ; ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

On: March 19, 2026 4:05 PM

 

ਪੰਜਾਬ ਚ ‘ਆਪ’ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ; 20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਜ਼ੀਰਾ/ਮੱਲਾਂਵਾਲਾ, 19 ਮਾਰਚ 2026:

ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਅੱਜ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਚਾਹਲ (ਮੱਲਾਂਵਾਲਾ) ਦੇ 20 ਪ੍ਰਮੁੱਖ ਪਰਿਵਾਰ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਮੁੱਖ ਚਿਹਰੇ

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਕਾਂਗਰਸ ਦਾ ਪੱਲਾ ਫੜਨ ਵਾਲਿਆਂ ਵਿੱਚ ਜੀਤ ਸਿੰਘ, ਗੁਰਦੀਪ ਸਿੰਘ ਅਤੇ ਬਾਰਾ ਸਰਪੰਚ, ਸਰਵਣ ਸਿੰਘ ਬਾਬਾ, ਮੱਖਣ ਸਿੰਘ, ਮਲੂਕ ਸਿੰਘ ਅਤੇ ਰੇਸ਼ਮ ਸਿੰਘ, ਕੁਲਵੰਤ ਸਿੰਘ, ਡਾਕਟਰ ਕੁਲਵਿੰਦਰ ਸਿੰਘ ਅਤੇ ਬਲਕਾਰ ਸਿੰਘ, ਬੋਹੜ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਸੁਖਪਾਲ ਅਤੇ ਸਰਵਣ ਸਿੰਘ ਸਮੇਤ ਕੁੱਲ 20 ਪਰਿਵਾਰ/ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਸ਼ਾਮਲ ਸਨ।

ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਜ਼ਰੂਰੀ ਹੈ।

ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਪਾਰਟੀ ਛੱਡਣ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਗੜ੍ਹ ਨੂੰ ਵੱਡੀ ਸੱਟ ਵੱਜੀ ਮੰਨੀ ਜਾ ਰਹੀ ਹੈ। ਸ਼ਾਮਲ ਹੋਣ ਵਾਲੇ ਆਗੂਆਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲੈ ਰਹੇ ਹਨ।

 

Leave a Comment