Join WhatsApp

Join Now

ਪੰਜਾਬ ‘ਚ ਅਕਾਲੀ-ਕਾਂਗਰਸ ਨੂੰ ਵੱਡਾ ਝਟਕਾ; ਸੈਂਕੜੇ ਆਗੂ ਤੇ ਵਰਕਰ AAP ‘ਚ ਸ਼ਾਮਲ

On: ਫਰਵਰੀ 7, 2026 11:48 ਪੂਃ ਦੁਃ

 

ਪੰਜਾਬ ‘ਚ ਅਕਾਲੀ-ਕਾਂਗਰਸ ਨੂੰ ਵੱਡਾ ਝਟਕਾ; ਸੈਂਕੜੇ ਆਗੂ ਤੇ ਵਰਕਰ AAP ‘ਚ ਸ਼ਾਮਲ

ਡੇਰਾ ਬਾਬਾ ਨਾਨਕ ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਸੈਂਕੜੇ ਅਕਾਲੀ-ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਕੀਤਾ ਸਵਾਗਤ

ਚੰਡੀਗੜ੍ਹ 7 ਫਰਵਰੀ 2026- ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ (ਅਕਾਲੀ-ਕਾਂਗਰਸ) ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਵਿਧਾਇਕ ਰੰਧਾਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਡੇਰਾ ਬਾਬਾ ਨਾਨਕ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਇਸੇ ਦਾ ਨਤੀਜਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਜੁਆਇਨਿੰਗਜ਼ ਦੇਖਣ ਨੂੰ ਮਿਲਣਗੀਆਂ।

ਰੰਧਾਵਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੀ ਜਨਤਾ ਦਾ ਝੁਕਾਅ ‘ਆਪ’ ਵੱਲ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਪਿਛਲਾ ਰਿਕਾਰਡ ਤੋੜਦਿਆਂ 100 ਤੋਂ ਵੱਧ ਸੀਟਾਂ ‘ਤੇ ਇਤਿਹਾਸਕ ਜਿੱਤ ਦਰਜ ਕਰੇਗੀ।

 

More

ਪੰਜਾਬ ਸਰਕਾਰ ਦੀ ਲਾਪਰਵਾਹੀ! ਮੰਡੀਆਂ ‘ਚ ਝੋਨਾ ਪਹੁੰਚਿਆ ਅਤੇ ਕਣਕ ਦੇ ਲੱਗੇ ਢੇਰ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ‘ਚ ਫੇਲ੍ਹ ਹੋਈ AAP ਸਰਕਾਰ; ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ‘ਚ ਪੰਜਾਬੀ (ਗੁਰਮੁਖੀ) ਬੋਰਡ ਲਗਾਉਣ ਦੇ ਹੁਕਮ

ਵੱਡੀ ਖ਼ਬਰ: ਪੰਜਾਬ ‘ਚ ਧਰਮ ਪਰਿਵਰਤਨ ਅਤੇ ਡਰੱਗ ਸਮੱਗਲਿੰਗ ਦਾ ਵਿਵਾਦ ਵਧਿਆ! ਗਿਆਨੀ ਹਰਪ੍ਰੀਤ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ- NIA-ED ਜਾਂਚ ਦੀ ਕੀਤੀ ਮੰਗ

ਵਿਦਿਆਰਥੀਆਂ ਲਈ ਅਹਿਮ ਖ਼ਬਰ; ਜਵਾਹਰ ਨਵੋਦਿਆ ਵਿਦਿਆਲਾ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 30 ਸਤੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ! ਸਕੂਲਾਂ ‘ਚ ਅਧਿਆਪਕਾਂ ਦਾ ਪ੍ਰਬੰਧ ਕਰਨਾ ਭੁੱਲੀ ਸਰਕਾਰ?

Leave a Comment