ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਝਟਕਾ! ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਲਾਭਾਂ ਸਬੰਧੀ ਪਟੀਸ਼ਨ ਖਾਰਜ, ਪੜ੍ਹੋ ਪੂਰੀ ਖ਼ਬਰ
ਅਦਾਲਤ ਨੇ ਕਿਹਾ- “ਕੱਟ-ਆਫ ਮਿਤੀ ਤੋਂ ਪਹਿਲਾਂ ਸੇਵਾਮੁਕਤ ਹੋਏ ਕਰਮਚਾਰੀ ਨਵੇਂ ਵਿੱਤੀ ਲਾਭਾਂ ਦੇ ਹੱਕਦਾਰ ਨਹੀਂ”
ਚੰਡੀਗੜ੍ਹ, 14 ਫਰਵਰੀ 2026-
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੇਵਾਮੁਕਤ ਵੈਟਰਨਰੀ ਡਾਕਟਰਾਂ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਉਨ੍ਹਾਂ ਦੀ ਪੈਨਸ਼ਨ ਵਿੱਚ ਨਾਨ-ਪ੍ਰੈਕਟਿਸ ਭੱਤਾ (NPA) ਸ਼ਾਮਲ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ।
ਜਸਟਿਸ ਨਮਿਤ ਕੁਮਾਰ ਦੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਨੋਟੀਫਿਕੇਸ਼ਨਾਂ ਨੂੰ ਪਿਛਲੀ ਤਰੀਕ ਤੋਂ ਲਾਗੂ ਨਹੀਂ ਕੀਤਾ ਜਾ ਸਕਦਾ। ਮੇਜਰ ਭੁਪਿੰਦਰ ਸਿੰਘ ਸਮੇਤ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਕਈ ਡਾਕਟਰ, ਜੋ 1988 ਤੋਂ 2009 ਦੇ ਵਿਚਕਾਰ ਸੇਵਾਮੁਕਤ ਹੋਏ ਸਨ।
ਕੀ ਸੀ ਮੰਗ
ਪਟੀਸ਼ਨਰਾਂ ਦੀ ਦਲੀਲ ਸੀ ਕਿ ਉਨ੍ਹਾਂ ਦੀ ਪੈਨਸ਼ਨ ਵਿੱਚ NPA ਸ਼ਾਮਲ ਕੀਤਾ ਜਾਵੇ ਅਤੇ ਬਕਾਇਆ ਰਕਮ 18% ਵਿਆਜ ਸਮੇਤ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਸੇਵਾਮੁਕਤੀ ਦੀ ਮਿਤੀ ਦੇ ਆਧਾਰ ‘ਤੇ ਵਿਤਕਰਾ ਕਰਨਾ ਗ਼ਲਤ ਹੈ।
ਪੰਜਾਬ ਸਰਕਾਰ ਨੇ ਵਿਰੋਧ ਕਰਦਿਆਂ ਕਿਹਾ ਕਿ 20 ਮਈ 2011 ਦੇ ਨੋਟੀਫਿਕੇਸ਼ਨ ਅਨੁਸਾਰ, NPA ਲਾਭ ਸਿਰਫ਼ ਉਨ੍ਹਾਂ ਲਈ ਹਨ ਜੋ 1 ਜੁਲਾਈ 2011 ਨੂੰ ਜਾਂ ਉਸ ਤੋਂ ਬਾਅਦ ਸੇਵਾ ਵਿੱਚ ਸਨ। ਕੱਟ-ਆਫ ਮਿਤੀ ਤੈਅ ਕਰਨਾ ਸਰਕਾਰ ਦੀ ਵਿੱਤੀ ਨੀਤੀ ਦਾ ਹਿੱਸਾ ਹੈ।
ਜਸਟਿਸ ਨਮਿਤ ਕੁਮਾਰ ਨੇ ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਰਮਚਾਰੀ ਦੇ ਅਧਿਕਾਰ ਉਸ ਸਮੇਂ ਲਾਗੂ ਨਿਯਮਾਂ ਨਾਲ ਨਿਰਧਾਰਤ ਹੁੰਦੇ ਹਨ ਜਦੋਂ ਉਹ ਸੇਵਾਮੁਕਤ ਹੁੰਦਾ ਹੈ।
ਵਿੱਤੀ ਲਾਭਾਂ ਲਈ ਇੱਕ ਖਾਸ ਮਿਤੀ ਨਿਰਧਾਰਤ ਕਰਨਾ ਮਨਮਾਨੀ ਜਾਂ ਗੈਰ-ਸੰਵਿਧਾਨਕ ਨਹੀਂ ਹੈ। ਕੋਈ ਵੀ ਨਵਾਂ ਲਾਭ ਉਸ ਮਿਤੀ ਤੋਂ ਪਹਿਲਾਂ ਸੇਵਾਮੁਕਤ ਹੋਏ ਲੋਕਾਂ ‘ਤੇ ਪਿਛਲੀ ਤਰੀਕ (Retrospective effect) ਤੋਂ ਲਾਗੂ ਨਹੀਂ ਕੀਤਾ ਜਾ ਸਕਦਾ।
ਹਾਈਕੋਰਟ ਨੇ ਪਟੀਸ਼ਨਾਂ ਵਿੱਚ ਕੋਈ ਯੋਗਤਾ ਨਾ ਪਾਉਂਦੇ ਹੋਏ ਇਨ੍ਹਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ 2011 ਤੋਂ ਪਹਿਲਾਂ ਸੇਵਾਮੁਕਤ ਹੋਏ ਵੈਟਰਨਰੀ ਡਾਕਟਰਾਂ ਨੂੰ ਪੈਨਸ਼ਨ ਵਿੱਚ NPA ਦਾ ਵਾਧਾ ਨਹੀਂ ਮਿਲੇਗਾ। ਖ਼ਬਰ ਸ੍ਰੋਤ- ਜਾਗਰਣ
ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।
ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ






