Join WhatsApp

Join Now

ਸਿੱਖਾਂ ਦੇ ਕਾਤਲ ਸੱਜਣ ਕੁਮਾਰ ਦੇ ਭੋਗ ‘ਤੇ ਭਾਜਪਾ ਅਤੇ ਕਾਂਗਰਸ ਦੇ ਆਗੂ ਪਹੁੰਚੇ: AAP ਨੇ ਚੁੱਕੇ ਗੰਭੀਰ ਸਵਾਲ, ਤਸਵੀਰਾਂ ਵਾਇਰਲ

On: ਅਗਸਤ 28, 2026 5:55 ਬਾਃ ਦੁਃ

 

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ‘ਆਦਰਸ਼’ ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ

ਭਾਜਪਾ ਸੰਸਦ ਮੈਂਬਰ ਕਦੇ ਵੀ 1984 ਤੋਂ ਉਜਾੜੇ ਗਏ ਸਿੱਖ ਪਰਿਵਾਰਾਂ ਨੂੰ ਨਹੀਂ ਮਿਲੇ, ਪਰ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ

ਕਿਸੇ ਨੇ ਵੀ 1984 ਤੋਂ ਪ੍ਰਭਾਵਿਤ ਸਿੱਖ ਪਰਿਵਾਰਾਂ ਦਾ ਦੁੱਖ ਸਾਂਝਾ ਨਹੀਂ ਕੀਤਾ, ਪਰ ਸੱਜਣ ਕੁਮਾਰ ਦੀ ਮੌਤ ‘ਤੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ: ਬਲਤੇਜ ਪੰਨੂ

ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? ਬਲਤੇਜ ਪੰਨੂ

ਚੰਡੀਗੜ੍ਹ, 28 ਅਗਸਤ 2026

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।

ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ “ਆਈਡੀਅਲ” ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ।

ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਤਿੰਨ-ਤਿੰਨ ਮੈਂਬਰ ਪਾਰਲੀਮੈਂਟ ਹਾਜ਼ਰ ਹੋਏ। ਇਨ੍ਹਾਂ ਵਿੱਚ ਵੈਸਟ ਦਿੱਲੀ ਤੋਂ ਐਮਪੀ ਕਮਲਜੀਤ ਸਹਿਰਾਵਤ, ਦੱਖਣੀ ਦਿੱਲੀ ਤੋਂ ਐਮਪੀ ਰਾਮਬੀਰ ਸਿੰਘ ਬਿਧੂੜੀ ਅਤੇ ਉੱਤਰ-ਪੱਛਮੀ ਦਿੱਲੀ ਤੋਂ ਐਮਪੀ ਯੋਗਿੰਦਰ ਚੰਦੋਲੀਆ ਸ਼ਾਮਲ ਹਨ।

ਬਲਤੇਜ ਪੰਨੂ ਨੇ ਤਿੱਖੇ ਸੁਰ ਵਿੱਚ ਕਿਹਾ ਕਿ ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਵੀ 1984 ਵਿੱਚ ਉੱਜੜੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਬਸਤੀਆਂ ਵਿੱਚ ਜਾ ਕੇ ਜਾਂ ਉਨ੍ਹਾਂ ਦੇ ਪਰਿਵਾਰਾਂ ਕੋਲ ਜਾ ਕੇ ਕੋਈ ਦੁੱਖ ਸਾਂਝਾ ਨਹੀਂ ਕੀਤਾ, ਪਰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੇ ਮਰਨ ਦਾ ਦੁੱਖ ਇਨ੍ਹਾਂ ਨੂੰ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀ, ਘੱਟ ਗਿਣਤੀਆਂ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੀ ਰਿਹਾ ਹੈ ਅਤੇ ਇਹ ਗੱਲ ਹੁਣ ਸਾਰੇ ਦੇਸ਼ ਸਾਹਮਣੇ ਉਜਾਗਰ ਹੋ ਗਈ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment