ਪੰਜਾਬ ‘ਚ ਬਣੇਗੀ ਭਾਜਪਾ ਦੀ ਸਰਕਾਰ; ਜੜ੍ਹੋਂ ਖ਼ਤਮ ਕਰਾਂਗੇ ਨਸ਼ਾ: The Great Khali ਦਾ ਵੱਡਾ ਬਿਆਨ

On: ਮਈ 9, 2026 12:02 ਬਾਃ ਦੁਃ

 

ਪੰਜਾਬ ‘ਚ ਬਣੇਗੀ ਭਾਜਪਾ ਦੀ ਸਰਕਾਰ; ਜੜ੍ਹੋਂ ਖ਼ਤਮ ਕਰਾਂਗੇ ਨਸ਼ਾ: ਦ ਗ੍ਰੇਟ ਖਲੀ (The Great Khali) ਦਾ ਵੱਡਾ ਬਿਆਨ

“ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਸਿਰਫ਼ ਭਾਜਪਾ ਹੀ ਦੇ ਸਕਦੀ ਹੈ ਹੱਲ”: ਖਲੀ

ਕਿਸਾਨਾਂ ਦੀ ਖੁਸ਼ਹਾਲੀ ਲਈ ਭਾਜਪਾ ਨੂੰ ਦੱਸਿਆ ਇੱਕੋ-ਇੱਕ ਵਿਕਲਪ

ਸਾਬਕਾ ਰੈਸਲਰ ਨੇ ਮੀਡੀਆ ਸਾਹਮਣੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 9 ਮਈ 2026: ਵਿਸ਼ਵ ਪ੍ਰਸਿੱਧ ਸਾਬਕਾ ਰੈਸਲਰ ਦ ਗ੍ਰੇਟ ਖਲੀ (Dalip Singh (The Great Khali) ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ‘ਤੇ ਵੱਡਾ ਬਿਆਨ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ (BJP) ਦੇ ਸਮਰਥਨ ਵਿੱਚ ਨਿੱਤਰਦਿਆਂ ਖਲੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਖਲੀ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਸਖ਼ਤ ਕਦਮਾਂ ਦੀ ਲੋੜ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ 2027 ਵਿੱਚ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।

ਸੂਬੇ ਦੀ ਮੌਜੂਦਾ ਸਰਕਾਰ ਨੂੰ ਘੇਰਦਿਆਂ ਖਲੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਅਜਿਹੀ ਨੀਤੀ ਅਤੇ ਦ੍ਰਿੜਤਾ ਹੈ ਜੋ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮੁੜ ਲੀਹ ‘ਤੇ ਲਿਆ ਸਕਦੀ ਹੈ।

ਕਿਸਾਨੀ ਮੁੱਦਿਆਂ ‘ਤੇ ਬੋਲਦਿਆਂ ਦ ਗ੍ਰੇਟ ਖਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਅਸਲ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਸੰਭਵ ਹੈ।

ਉਨ੍ਹਾਂ ਮੁਤਾਬਕ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਦਾ ਪੱਕਾ ਹੱਲ ਹੋਵੇਗਾ।

ਖਲੀ ਦਾ ਇਹ ਬਿਆਨ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਖਾਸ ਕਰਕੇ ਜਦੋਂ ਸਾਰੀਆਂ ਪਾਰਟੀਆਂ 2027 ਦੀਆਂ ਤਿਆਰੀਆਂ ਵਿੱਚ ਜੁੱਟੀਆਂ ਹੋਈਆਂ ਹਨ।

 

Join WhatsApp

Join Now

Leave a Comment