Join WhatsApp

Join Now

ਭਾਜਪਾ ਦੀ ‘ਬੀ-ਟੀਮ’ ਆਮ ਆਦਮੀ ਪਾਰਟੀ: ਕਾਂਗਰਸ ਨੇ ਕੀਤਾ ਵੱਡਾ ਦਾਅਵਾ!

On: July 22, 2026 12:25 PM

 

ਭਾਜਪਾ ਦੀ ‘ਬੀ-ਟੀਮ’ ਆਮ ਆਦਮੀ ਪਾਰਟੀ: ਕਾਂਗਰਸ ਨੇ ਕੀਤਾ ਵੱਡਾ ਦਾਅਵਾ!

“ਟਰਾਲੀ ਚੋਰ ਅਤੇ ਕਿਸਾਨ ਵਿਰੋਧੀ ਹੈ AAP”: ਫਿਰੋਜ਼ਪੁਰ ਤੋਂ MP ਸ਼ੇਰ ਸਿੰਘ ਘੁਬਾਇਆ ਨੇ ਦਿੱਲੀ ‘ਚ ਘੇਰੀ ਪੰਜਾਬ ਸਰਕਾਰ

ਮੁਲਾਜ਼ਮਾਂ ‘ਤੇ ਲਾਠੀਚਾਰਜ ਅਤੇ ਕਿਸਾਨ ਵਿਰੋਧੀ ਨੀਤੀਆਂ: ਸ਼ੇਰ ਸਿੰਘ ਘੁਬਾਇਆ ਨੇ ‘ਆਪ’ ਅਤੇ ਭਾਜਪਾ ਨੂੰ ਦੱਸਿਆ ਇੱਕੋ ਥਾਲੀ ਦੇ ਚੱਟੇ-ਬੱਟੇ

ਦਿੱਲੀ / ਚੰਡੀਗੜ੍ਹ, 22 ਜੁਲਾਈ 2026– ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ (MP) ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ (AAP) ਅਤੇ ਭਾਰਤੀ ਜਨਤਾ ਪਾਰਟੀ (BJP) ‘ਤੇ ਤਿੱਖੇ ਰਾਜਨੀਤਿਕ ਹਮਲੇ ਕੀਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ‘ਬੀ-ਟੀਮ’ ਗਰਦਾਨਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸੋਚ ਅਤੇ ਨੀਤੀਆਂ ਵਿੱਚ ਕੋਈ ਅੰਤਰ ਨਹੀਂ ਹੈ, ਦੋਵੇਂ ਹੀ ਪਾਰਟੀਆਂ ਆਮ ਜਨਤਾ ਅਤੇ ਕਿਸਾਨਾਂ ਦੀਆਂ ਵਿਰੋਧੀ ਹਨ।

ਮੀਡੀਆ ਵੱਲੋਂ ਜਦੋਂ ਸ਼ੇਰ ਸਿੰਘ ਘੁਬਾਇਆ ਤੋਂ ਸਵਾਲ ਪੁੱਛਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਕਾਂਗਰਸ ਨੂੰ ਭਾਜਪਾ ਦੀ ‘ਬੀ-ਟੀਮ’ ਦੱਸਦੇ ਹਨ, ਤਾਂ ਇਸ ਦਾ ਕਰਾਰਾ ਜਵਾਬ ਦਿੰਦਿਆਂ MP ਘੁਬਾਇਆ ਨੇ ਕਿਹਾ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਹੀ ਭਾਜਪਾ ਦੀ ‘ਬੀ-ਟੀਮ’ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਭਾਜਪਾ ਦੀਆਂ ਨੀਤੀਆਂ ਨਾਲ ਪੂਰੀ ਤਰ੍ਹਾਂ ਮੇਲ ਖਾਂਦੀਆਂ ਹਨ। ਦੋਵੇਂ ਪਾਰਟੀਆਂ ਦੇ ਫੈਸਲੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਵਧਾਉਣ ਵਾਲੇ ਹਨ।

“ਪੰਜਾਬ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਅਧਿਆਪਕਾਂ ‘ਤੇ ਹੋ ਰਿਹਾ ਲਾਠੀਚਾਰਜ”

ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਾਂਗਰਸੀ ਐੱਮ.ਪੀ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਵਰਗ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਰੁਜ਼ਗਾਰਾਂ, ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਸਰਕਾਰੀ ਮੁਲਾਜ਼ਮਾਂ ਅਤੇ ਆਪਣੇ ਭਵਿੱਖ ਦੀ ਮੰਗ ਕਰ ਰਹੇ ਅਧਿਆਪਕਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਸ਼ਰੇਆਮ ਲਾਠੀਚਾਰਜ ਕੀਤਾ ਜਾ ਰਿਹਾ ਹੈ। ਬਦਲਾਅ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਪਾਰਟੀ ਅੱਜ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਤਸ਼ੱਦਦ ਦਾ ਸਹਾਰਾ ਲੈ ਰਹੀ ਹੈ।

ਪੰਜਾਬ ਦੇ ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਸ਼ੇਰ ਸਿੰਘ ਘੁਬਾਇਆ ਨੇ ਇੱਕ ਬਹੁਤ ਹੀ ਤਿੱਖਾ ਬਿਆਨ ਦਿੱਤਾ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਕਿਸਾਨਾਂ ਦੀ “ਟਰਾਲੀ ਚੋਰ ਪਾਰਟੀ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕਿਸਾਨਾਂ ਦੇ ਨਾਂ ‘ਤੇ ਵੋਟਾਂ ਲੈ ਕੇ ਆਈ ਸੀ, ਅੱਜ ਉਹੀ ਪਾਰਟੀ ਕਿਸਾਨਾਂ ਦਾ ਨੁਕਸਾਨ ਕਰਨ ਅਤੇ ਉਨ੍ਹਾਂ ਦੇ ਹੱਕ ਖੋਹਣ ‘ਚ ਲੱਗੀ ਹੋਈ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਘੁਬਾਇਆ ਨੇ ਆਖਿਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵਾਂ ਦੀਆਂ ਨੀਤੀਆਂ ਪੂਰੀ ਤਰ੍ਹਾਂ ਲੋਕ ਵਿਰੋਧੀ ਹਨ। ਇੱਕ ਪਾਸੇ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਅੰਨਦਾਤੇ ਅਤੇ ਗਰੀਬ ਵਰਗ ਨੂੰ ਅਣਗੌਲਿਆ ਕਰ ਰਹੀ ਹੈ, ਉੱਥੇ ਹੀ ਪੰਜਾਬ ਦੀ ‘ਆਪ’ ਸਰਕਾਰ ਵੀ ਉਸੇ ਰਾਹ ‘ਤੇ ਚੱਲਦਿਆਂ ਸੂਬੇ ਦੇ ਵਿਕਾਸ ਨੂੰ ਪਿੱਛੇ ਧੱਕ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਕੰਮ ਕਰਨ ਦੇ ਤਰੀਕੇ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਮੂੰਹ ਤੋੜ ਜਵਾਬ ਦੇਣਗੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment