Join WhatsApp

Join Now

ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ, ਪੜ੍ਹੋ ਕੀ ਕਿਹਾ..!

On: ਅਗਸਤ 24, 2026 3:49 ਬਾਃ ਦੁਃ

 

ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ, ਪੜ੍ਹੋ ਕੀ ਕਿਹਾ..!

ਪੰਜਾਬ ਭਾਜਪਾ ਦੀਆਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਤਿਆਰੀ, ਬੀ.ਐੱਲ. ਸੰਤੋਸ਼ ਦੇ ਦੋ ਦਿਨਾ ਦੌਰੇ ਨਾਲ ਸੰਗਠਨ ਵਿੱਚ ਸਰਗਰਮੀ ਤੇਜ਼

ਪਟਿਆਲਾ, 24 ਅਗਸਤ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਪੰਜਾਬ ਦੇ ਦੋ ਦਿਨਾ ਸੰਗਠਨਾਤਮਕ ਦੌਰੇ ’ਤੇ ਸੋਮਵਾਰ ਨੂੰ ਪਟਿਆਲਾ ਪਹੁੰਚੇ। ਉਨ੍ਹਾਂ ਦੇ ਦੌਰੇ ਨੂੰ ਪੰਜਾਬ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਤਿਆਰੀ ਦਾ ਜਾਇਜ਼ਾ ਲੈਣ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

ਸੰਤੋਸ਼ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਕਿਸੇ ਹੋਰ ਸਿਆਸੀ ਧਿਰ ਨਾਲ ਗੱਠਜੋੜ ਦੀਆਂ ਚੱਲ ਰਹੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਪਾਰਟੀ ਦੀ ਰਣਨੀਤੀ ਸਪੱਸ਼ਟ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਆਪਣੇ ਦਮ ’ਤੇ ਇਕੱਲਿਆਂ ਚੋਣ ਮੈਦਾਨ ਵਿੱਚ ਉਤਰੇਗੀ।

ਚੰਡੀਗੜ੍ਹ ਏਅਰਪੋਰਟ ’ਤੇ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਨੇ ਬੀ.ਐੱਲ. ਸੰਤੋਸ਼ ਦਾ ਸਵਾਗਤ ਕੀਤਾ। ਹਾਲਾਂਕਿ, ਪੰਜਾਬ ਪਹੁੰਚਣ ਮੌਕੇ ਸੰਤੋਸ਼ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਜਦੋਂਕਿ ਪਟਿਆਲਾ ਵਿਖੇ ਜਨ-ਸਭਾ ਨੂੰ ਸੰਬੋਧਨ ਕਰਦਿਆਂ ਬੀਐੱਲ ਸੰਤੋਸ਼ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਇਕੱਲਿਆਂ 117 ਸੀਟਾਂ ‘ਤੇ ਚੋਣ ਲੜ੍ਹਨ ਲਈ ਤਿਆਰ ਹੈ।

ਦੋ ਦਿਨਾ ਦੌਰੇ ਦੌਰਾਨ ਬੀ.ਐੱਲ. ਸੰਤੋਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਰਟੀ ਅਹੁਦੇਦਾਰਾਂ ਨਾਲ ਜ਼ੋਨਲ ਪੱਧਰ ਦੀਆਂ ਬੈਠਕਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਸੰਗਠਨ ਦੀਆਂ ਗਤੀਵਿਧੀਆਂ, ਪਾਰਟੀ ਦੀ ਜ਼ਮੀਨੀ ਪੱਧਰ ’ਤੇ ਕਾਰਗੁਜ਼ਾਰੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਸੋਮਵਾਰ ਨੂੰ ਪਟਿਆਲਾ ਅਤੇ ਬਠਿੰਡਾ ਵਿਖੇ ਹੋਣ ਵਾਲੀਆਂ ਅਹਿਮ ਬੈਠਕਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਾਰਟੀ ਨੁਮਾਇੰਦੇ ਸ਼ਾਮਲ ਹੋਣਗੇ।

ਪਾਰਟੀ ਦੇ ਇੱਕ ਸੀਨੀਅਰ ਆਗੂ ਮੁਤਾਬਕ, ਪੰਜਾਬ ਭਾਜਪਾ ਸਾਹਮਣੇ ਇਸ ਸਮੇਂ ਇੱਕ ਵੱਡੀ ਚੁਣੌਤੀ ਪਾਰਟੀ ਦੇ ਪੁਰਾਣੇ ਅਤੇ ਰਵਾਇਤੀ ਵਰਕਰਾਂ ਦੇ ਨਾਲ-ਨਾਲ ਦੂਜੀਆਂ ਸਿਆਸੀ ਪਾਰਟੀਆਂ ਵਿੱਚੋਂ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰਨਾ ਹੈ। ਇਸ ਲਈ ਸੰਗਠਨ ਵਿੱਚ ਤਾਲਮੇਲ ਵਧਾਉਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਸੰਭਾਵਨਾ ਹੈ।

ਬੀ.ਐੱਲ. ਸੰਤੋਸ਼ ਦੇ ਇਸ ਦੌਰੇ ਨੂੰ ਪੰਜਾਬ ਭਾਜਪਾ ਵੱਲੋਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਚੋਣੀ ਤਿਆਰੀਆਂ ਨੂੰ ਗਤੀ ਦੇਣ ਲਈ ਇਹ ਬੈਠਕਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment