BREAKING- ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ- ਹੋਏ ਇਸ ਪਾਰਟੀ ‘ਚ ਸ਼ਾਮਲ

766

 

ਦਲਜੀਤ ਕੌਰ, ਭਵਾਨੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਾਬਕਾ ਸੰਸਦੀ ਸਕੱਤਰ ਅਤੇ ਸੀਨੀਅਰ ਅਕਾਲੀ ਲੀਡਰ ਪ੍ਰਕਾਸ਼ ਚੰਦ ਗਰਗ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਨਾਤਾ ਤੋੜ ਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪੱਲਾ ਫੜ ਲਿਆ ਹੈ।

ਅੱਜ ਪਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਰੱਖੀ ਗਈ ਕਾਨਫਰੰਸ ਵਿੱਚ ਜੁੜੇ ਹਲਕੇ ਦੇ ਆਗੂ ਤੇ ਵਰਕਰ ਇਸ ਕਾਨਫਰੰਸ ਵਿੱਚ ਪ੍ਰਕਾਸ਼ ਚੰਦ ਗਰਗ ਨੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਵਾਨੀਗੜ੍ਹ ਵਿੱਚ ਪਾਰਟੀ ਵਰਕਰਾਂ ਦਾ ਇਕੱਠ ਸੀ।

ਜ਼ਿਕਰਯੋਗ ਹੈ ਕਿ ਪ੍ਰਕਾਸ਼ ਚੰਦ ਗਰਗ ਲੰਬੇ ਸਮੇਂ ਤੋਂ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਉਹ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਪਹਿਲਾਂ ਹੀ ਅਸਤੀਫੇ ਦੇ ਚੁੱਕੇ ਸਨ। ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ ਤੇ ਚੀਫ ਪਾਰਲੀਮਾਨੀ ਸਕੱਤਰ ਰਹਿ ਚੁੱਕੇ ਹਨ।

ਇਸੇ ਸਾਲ ਦੀ ਸ਼ੁਰੂਆਤ ਵਿੱਚ ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਕੱਲ੍ਹ ਹੀ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ।