Join WhatsApp

Join Now

BREAKING: ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ, ਪੜ੍ਹੋ ਪੂਰੀ ਖ਼ਬਰ

On: November 15, 2026 6:07 PM

 

BREAKING: ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ, ਪੜ੍ਹੋ ਪੂਰੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਉਮੀਦਵਾਰ ਐਲਾਨੇ ਗਏ

ਚੰਡੀਗੜ੍ਹ 15 ਨਵੰਬਰ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬੰਗਾ ਤੋਂ ਪਾਰਟੀ ਦੇ ਸੀਨੀਅਰ ਆਗੂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਨ ਦਾ ਰਸਮੀ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ, ਸੁਖਬੀਰ ਸਿੰਘ ਬਾਦਲ ਨੇ ਡਾ. ਬਿੱਟੂ ਨੂੰ ਇਸ ਨਵੀਂ ਜ਼ਿੰਮੇਵਾਰੀ ਅਤੇ ਚੋਣਾਂ ਵਿੱਚ ਕਾਮਯਾਬੀ ਲਈ ਆਪਣੀਆਂ ਦਿਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ।

ਇਸ ਮੌਕੇ ਪਾਰਟੀ ਪ੍ਰਧਾਨ ਨੇ ਹਲਕਾ ਬੰਗਾ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਹੁਣ ਤੋਂ ਹੀ ਚੋਣ ਮੁਹਿੰਮ ਵਿੱਚ ਪੂਰੀ ਤਨਦੇਹੀ ਅਤੇ ਮਜ਼ਬੂਤੀ ਨਾਲ ਡਟ ਜਾਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮਿਸ਼ਨ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ’ਤੇ ਪੂਰੀ ਮੁਸਤੈਦੀ ਨਾਲ ਪਹਿਰਾ ਦੇਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।

ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ, ਪਾਣੀਆਂ ਅਤੇ ਖੇਤਰੀ ਹਿੱਤਾਂ ਦੀ ਰਾਖੀ ਕੇਵਲ ਸੂਬੇ ਦੀ ਆਪਣੀ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਕਰ ਸਕਦੀ ਹੈ। ਵਿਰੋਧੀ ਸਿਆਸੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਦੀ ਨੀਤੀ ਹੀ ਅਪਣਾਈ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਅਖੀਰ ਵਿੱਚ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਹਿਲਾਂ ਵਾਂਗ ਪੰਜਾਬ ਦੇ ਕੋਨੇ-ਕੋਨੇ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਪੰਜਾਬ ਵਾਸੀਆਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਲਈ ਹੱਕ ਅਤੇ ਸੱਚ ਦਾ ਸਾਥ ਦੇਣ ਦੀ ਅਪੀਲ ਕਰਨਗੇ।

 

Leave a Comment