Breaking: ਇਮਰਾਨ ਖਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

169

 

ਪਾਕਿਸਤਾਨ-

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪਾਕਿਸਤਾਨੀ ਮੀਡੀਆ ਮੁਤਾਬਕ ਇਸਲਾਮਾਬਾਦ ਦੇ ਮਾਰਗਲਾ ਥਾਣੇ ਦੇ ਮੈਜਿਸਟ੍ਰੇਟ ਨੇ ਪੀਟੀਆਈ ਮੁਖੀ ਇਮਰਾਨ ਖ਼ਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੇਬਾ ਚੌਧਰੀ ਬਾਰੇ ਟਿੱਪਣੀ ਕਰਨ ਲਈ 20 ਅਗਸਤ ਨੂੰ ਇਹ ਵਾਰੰਟ ਜਾਰੀ ਕੀਤਾ ਗਿਆ ਹੈ।

ਮਾਮਲਾ ਕੀ ਸੀ

ਇਸ ਮਹੀਨੇ ਦੀ ਸ਼ੁਰੂਆਤ ਵਿਚ ਇਕ ਰੈਲੀ ਵਿਚ ਖਾਨ ਦੇ ਰਾਜਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਆਪਣੇ ਸਹਿਯੋਗੀ ਸ਼ਹਬਾਜ਼ ਗਿੱਲ ਦੇ ਨਾਲ ਕੀਤੇ ਗਏ ਵਰਤਾਓ ਨੂੰ ਲੈ ਕੇ ਪੁਲਿਸ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਰਾਜਨੀਤਿਕ ਵਿਰੋਧੀਆਂ ਦੇ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਧਮਕੀ ਦਿਤੀ।

ਨਾਲ ਹੀ ਖਾਨ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ‘ਤੇ ਵੀ ਇਤਰਾਜ਼ ਉਠਾਇਆ ਸੀ, ਜਿਨ੍ਹਾਂ ਨੇ ਇਸਲਾਮਾਬਾਦ ਪੁਲਿਸ ਦੀ ਬੇਨਤੀ ‘ਤੇ ਗਿੱਲ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਖਾਨ ਨੇ ਜੇਬਾ ਚੌਧਰੀ ਬਾਰੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਤਿਆਰ ਰੱਖਣ ਕਿਉਂਕਿ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਭਾਸ਼ਣ ਤੋਂ ਕੁਝ ਘੰਟਿਆਂ ਬਾਅਦ, ਖਾਨ ‘ਤੇ ਉਨ੍ਹਾਂ ਦੀ ਰੈਲੀ ਵਿਚ ਪੁਲਿਸ, ਨਿਆਂਪਾਲਿਕਾ ਅਤੇ ਦੇਸ਼ ਦੀਆਂ ਹੋਰ ਸੰਸਥਾਵਾਂ ਨੂੰ ਧਮਕਾਉਣ ਲਈ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।