BREAKING- ਮੋਦੀ ਸਰਕਾਰ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

106

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

INDIA ਬਨਾਮ ਭਾਰਤ ਵਿਵਾਦ ਦੇ ਵਿਚਕਾਰ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਵੀ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਬੋਸ ਭਰਾਵਾਂ ਸੁਭਾਸ਼ ਚੰਦਰ ਬੋਸ ਅਤੇ ਸ਼ਰਤ ਚੰਦਰ ਬੋਸ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਨੂੰ ਭਾਜਪਾ ਤੋਂ ਸਮਰਥਨ ਨਹੀਂ ਮਿਲਿਆ। ਨਾ ਤਾਂ ਸਾਨੂੰ ਕੇਂਦਰ ਸਰਕਾਰ ਤੋਂ ਮਦਦ ਮਿਲੀ ਅਤੇ ਨਾ ਹੀ ਬੰਗਾਲ ਵਿੱਚ ਭਾਜਪਾ ਨੇ ਸਾਡਾ ਸਾਥ ਦਿੱਤਾ।

2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਚੰਦਰ ਕੁਮਾਰ ਬੋਸ ਦੇ ਅਸਤੀਫੇ ਨਾਲ ਬੰਗਾਲ ਭਾਜਪਾ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। 2016 ਵਿੱਚ ਚੰਦਰ ਕੁਮਾਰ ਨੂੰ ਬੰਗਾਲ ਵਿੱਚ ਭਾਜਪਾ ਦਾ ਉਪ ਪ੍ਰਧਾਨ ਬਣਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ 2020 ‘ਚ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।