Join WhatsApp

Join Now

BREAKING- ਬਿਕਰਮ ਮਜੀਠੀਆ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

On: ਮਈ 4, 2026 12:10 ਬਾਃ ਦੁਃ

 

BREAKING- ਬਿਕਰਮ ਮਜੀਠੀਆ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਵਿਦੇਸ਼ੀ ਨੰਬਰ ਤੋਂ ਆਇਆ ‘ਮੌਤ ਦਾ ਸੁਨੇਹਾ’

ਚੰਡੀਗੜ੍ਹ, 4 ਮਈ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ (WhatsApp) ਰਾਹੀਂ ਭੇਜੀ ਗਈ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਪੁਰਾਣੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।

ਮੈਸੇਜ ਵਿੱਚ ਬਹੁਤ ਹੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ ਅਤੇ ਲਿਖਿਆ ਗਿਆ ਹੈ ਕਿ “ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਆ ਰਿਹਾ ਹੈ”।

ਇਸ ਤੋਂ ਪਹਿਲਾਂ ਜਿਸ ਦਿਨ ਸ਼ੰਭੂ ਨੇੜੇ ਰੇਲਵੇ ਲਾਈਨ ‘ਤੇ ਬਲਾਸਟ ਹੋਇਆ ਸੀ, ਉਸੇ ਦਿਨ ਵੀ ਇਸੇ ਨੰਬਰ ਤੋਂ ਮੈਸੇਜ ਆਇਆ ਸੀ ਕਿ ਮਜੀਠੀਆ ਦਾ ਹਾਲ ਵੀ ਅਜਿਹਾ ਹੀ ਕੀਤਾ ਜਾਵੇਗਾ।

ਬਿਕਰਮ ਮਜੀਠੀਆ ਦੀ ਸੁਰੱਖਿਆ ਦਾ ਮਾਮਲਾ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ।

ਇੰਟੈਲੀਜੈਂਸ ਬਿਊਰੋ (IB) ਦੀਆਂ ਰਿਪੋਰਟਾਂ ਵਿੱਚ ਵੀ ਸਮੇਂ-ਸਮੇਂ ‘ਤੇ ਮਜੀਠੀਆ ਦੀ ਜਾਨ ਨੂੰ ਭਾਰੀ ਖ਼ਤਰਾ ਹੋਣ ਦੇ ਖ਼ਦਸ਼ੇ ਪ੍ਰਗਟਾਏ ਗਏ ਹਨ।

ਪਿਛਲੇ ਸਾਲ ਉਨ੍ਹਾਂ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਲਗਾਤਾਰ ਮਿਲ ਰਹੀਆਂ ਇਨ੍ਹਾਂ ਧਮਕੀਆਂ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉੱਠ ਰਹੇ ਹਨ। ਇਸ ਤਾਜ਼ਾ ਘਟਨਾ ਬਾਰੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।

 

Leave a Comment