BREAKING- ਪੰਜਾਬ ‘ਚ BJP ਕਰਵਾ ਰਹੀ ‘ਬੰਬ ਬਲਾਸਟ’! ਭਗਵੰਤ ਮਾਨ ਦਾ ਵੱਡਾ ਦੋਸ਼

On: ਮਈ 6, 2026 12:10 ਬਾਃ ਦੁਃ

 

BREAKING- ਪੰਜਾਬ ‘ਚ ਭਾਜਪਾ (BJP) ਕਰਵਾ ਰਹੀ ‘ਬੰਬ ਬਲਾਸਟ’! ਭਗਵੰਤ ਮਾਨ ਦਾ ਵੱਡਾ ਦੋਸ਼

“ਪੰਜਾਬ ਨੇ ਬਹੁਤ ਕਾਲੀਆਂ ਰਾਤਾਂ ਦੇਖੀਆਂ, ਹੁਣ ਹਿੰਸਾ ਬਰਦਾਸ਼ਤ ਨਹੀਂ”- ਧਮਾਕਿਆਂ ਅਤੇ ਬੇਅਦਬੀ ਮਾਮਲਿਆਂ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ, 6 ਮਈ 2026: ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਅਤੇ ਮੋਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਨੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ।

ਇਹਨਾਂ ਘਟਨਾਵਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਦੋਸ਼ ਲਗਾਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਇੱਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਇੱਕ ਫਿਰਕੂ ਪਾਰਟੀ ਹੈ ਜੋ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ, “ਬੰਗਾਲ ਦੀਆਂ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।

ਇਹ ਛੋਟੇ-ਮੋਟੇ ਬਲਾਸਟ ਅਤੇ ਬੇਅਦਬੀ ਦੀਆਂ ਕੋਸ਼ਿਸ਼ਾਂ ਭਾਜਪਾ ਦੀ ਚੋਣਾਂ ਦੀ ਤਿਆਰੀ ਦਾ ਹਿੱਸਾ ਹਨ। ਉਹ ਹਿੰਸਾ ਫੈਲਾ ਕੇ ਅਤੇ ਲੋਕਾਂ ਨੂੰ ਡਰਾ ਕੇ ਵੋਟਾਂ ਲੈਣਾ ਚਾਹੁੰਦੇ ਹਨ।”

ਉਨ੍ਹਾਂ ਭਾਜਪਾ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਬਹੁਤ ਸੰਤਾਪ ਹੰਢਾ ਚੁੱਕੇ ਹਨ ਅਤੇ ਉਨ੍ਹਾਂ ਦੇ ਜ਼ਖ਼ਮ ਅਜੇ ਅੱਲੇ ਹਨ।

ਬੇਅਦਬੀ ਦੇ ਮਾਮਲਿਆਂ ‘ਤੇ ਬੋਲਦਿਆਂ CM ਮਾਨ ਨੇ ਕਿਹਾ ਕਿ ਨਵੇਂ ਬਣਾਏ ਗਏ ਸਖ਼ਤ ਕਾਨੂੰਨਾਂ ਕਾਰਨ ਹੁਣ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਦੋ ਫਿਰਕਿਆਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ, ਪਰ ਸਰਕਾਰ ਦੋਸ਼ੀਆਂ ਨੂੰ ਬਖਸ਼ੇਗੀ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ ਭਗਵੰਤ ਮਾਨ ਨੇ ਪੰਜਾਬ ਦੀ ਅਮਨ-ਸ਼ਾਂਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ‘ਸਰਬੱਤ ਦਾ ਭਲਾ’ ਮੰਗਣ ਵਾਲੀ ਧਰਤੀ ਹੈ। ਕਰੋੜਾਂ ਸਪੀਕਰਾਂ ਵਿੱਚੋਂ ਰੋਜ਼ਾਨਾ ਅਰਦਾਸ ਗੂੰਜਦੀ ਹੈ।

ਪੰਜਾਬ ਦੇ ਲੋਕ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਸਰਕਾਰ ਪੂਰੇ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

 

Join WhatsApp

Join Now

Leave a Comment