ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਭਾਰਤੀ ਕ੍ਰਿਕਟ ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹਾਲ ਹੀ ‘ਚ ਸਟਿੰਗ ਆਪਰੇਸ਼ਨ ਕਾਰਨ ਵਿਵਾਦਾਂ ‘ਚ ਆ ਗਿਆ ਸੀ। ਚੇਤਨ ਨੇ ਆਪਣਾ ਅਸਤੀਫਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੂੰ ਸੌਂਪ ਦਿੱਤਾ ਹੈ।
BCCI के मुख्य चयनकर्ता चेतन शर्मा ने अपने पद से इस्तीफा दे दिया है। उन्होंने अपना इस्तीफा BCCI सचिव जय शाह को भेजा जिन्होंने इस्तीफा स्वीकार कर लिया।
(फाइल तस्वीर) pic.twitter.com/JJPqX1Rmri
— ANI_HindiNews (@AHindinews) February 17, 2023
ਰਿਪੋਰਟ ਮੁਤਾਬਕ ਜੈ ਸ਼ਾਹ ਨੇ ਉਨ੍ਹਾਂ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਹੈ। ਬੀਸੀਸੀਆਈ ਵਿੱਚ ਚੇਤਨ ਦਾ ਇਹ ਦੂਜਾ ਕਾਰਜਕਾਲ ਸੀ। ਪਰ ਉਨ੍ਹਾਂ ਨੂੰ 40 ਦਿਨਾਂ ਦੇ ਅੰਦਰ ਅਸਤੀਫਾ ਦੇਣਾ ਪਿਆ। ਇਸ ਤੋਂ ਪਹਿਲਾਂ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਚੇਤਨ ਸ਼ਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪਰ ਉਨ੍ਹਾਂ ਨੂੰ ਹਾਲ ਹੀ ਵਿੱਚ ਦੁਬਾਰਾ ਮੁੱਖ ਚੋਣਕਾਰ ਬਣਾਇਆ ਗਿਆ ਸੀ।
ਪਰ ਸਟਿੰਗ ਆਪਰੇਸ਼ਨ ਦੇ ਵਿਵਾਦ ਤੋਂ ਬਾਅਦ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ। ਚੇਤਨ ਨੇ ਸਟਿੰਗ ਆਪ੍ਰੇਸ਼ਨ ‘ਚ ਖਿਡਾਰੀਆਂ ਦੀ ਫਿਟਨੈੱਸ ਨੂੰ ਲੈ ਕੇ ਕਈ ਵੱਡੇ ਰਾਜ਼ ਖੋਲ੍ਹੇ ਸਨ। ਉਸ ਨੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਤੇ ਕਪਤਾਨ ਵਿਚਾਲੇ ਸਬੰਧਾਂ ‘ਤੇ ਵੀ ਪ੍ਰਤੀਕਿਰਿਆ ਦਿੱਤੀ।
ਸਟਿੰਗ ਤੋਂ ਬਾਅਦ ਉਹ ਵਿਵਾਦਾਂ ਵਿੱਚ ਆ ਗਿਆ ਸੀ ਅਤੇ ਰਿਪੋਰਟ ਮੁਤਾਬਕ ਬੀਸੀਸੀਆਈ ਵੀ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ। ਰਿਪੋਰਟ ਮੁਤਾਬਕ ਚੇਤਨ ਨੇ ਆਪਣਾ ਅਸਤੀਫਾ ਜੈ ਸ਼ਾਹ ਨੂੰ ਸੌਂਪ ਦਿੱਤਾ ਹੈ ਅਤੇ ਇਸ ਨੂੰ ਸਵੀਕਾਰ ਵੀ ਕਰ ਲਿਆ ਗਿਆ ਹੈ। ABP