Breaking: ਕਿਸਾਨਾਂ ਦੇ ਹੱਕ ‘ਚ CM ਮਾਨ ਦਾ ਵੱਡਾ ਫ਼ੈਸਲਾ; ਗੜ੍ਹੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮਿਲੇਗਾ ਮੁਆਵਜ਼ਾ; ਗਿਰਦਾਵਰੀ ਦੇ ਹੁਕਮ

 

Breaking: ਕਿਸਾਨਾਂ ਦੇ ਹੱਕ ‘ਚ CM ਮਾਨ ਦਾ ਵੱਡਾ ਫ਼ੈਸਲਾ; ਗੜ੍ਹੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮਿਲੇਗਾ ਮੁਆਵਜ਼ਾ; ਗਿਰਦਾਵਰੀ ਦੇ ਹੁਕਮ

Punjab Network

ਚੰਡੀਗੜ੍ਹ, 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਹਨ, ਸਰਕਾਰ ਉਨ੍ਹਾਂ ਦੇ ਹਰ ਇੱਕ ਪੈਸੇ ਦਾ ਨੁਕਸਾਨ ਪੂਰਾ ਕਰੇਗੀ।

ਸੀ.ਐਮ. ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ (Special Girdawari) ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਗਿਰਦਾਵਰੀ ਦੀ ਰਿਪੋਰਟ ਆਉਂਦੇ ਹੀ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ।

ਕੁਦਰਤ ਦੀ ਮਾਰ ਤੇ ਸਰਕਾਰ ਦਾ ਸਾਥ

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਸੈਂਕੜੇ ਏਕੜ ਫ਼ਸਲਾਂ ਨੁਕਸਾਨੀਆਂ ਗਈਆਂ ਹਨ ਅਤੇ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਅੰਨਦਾਤੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਜ਼ਿਕਰਯੋਗ ਹੈ ਕਿ ਵਾਢੀ ਦੇ ਐਨ ਨਜ਼ਦੀਕ ਆ ਕੇ ਹੋਈ ਇਸ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਅਰਮਾਨਾਂ ‘ਤੇ ਪਾਣੀ ਫੇਰ ਦਿੱਤਾ ਹੈ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਖੇਤਾਂ ਵਿੱਚ ਵਿਛ ਗਈ ਹੈ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੂੰ ਆਰਥਿਕ ਮਦਦ ਦੀ ਉਮੀਦ ਜਾਗੀ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ ਤਾਂ ਜੋ ਅਸਲ ਪੀੜਤ ਕਿਸਾਨਾਂ ਤੱਕ ਮਦਦ ਪਹੁੰਚ ਸਕੇ।