Join WhatsApp

Join Now

Breaking: ਕਾਂਗਰਸ ਨੇ CM ਚਿਹਰੇ ਬਾਰੇ ਲਿਆ ਵੱਡਾ ਫ਼ੈਸਲਾ

On: September 10, 2026 8:22 PM

 

ਕਾਂਗਰਸ ਨੇ CM ਚਿਹਰੇ ਬਾਰੇ ਲਿਆ ਵੱਡਾ ਫ਼ੈਸਲਾ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਹੀਂ ਐਲਾਨੇਗੀ CM ਚਿਹਰਾ: ਸਚਿਨ ਪਾਇਲਟ

ਨਵੀਂ ਦਿੱਲੀ/ਚੰਡੀਗੜ੍ਹ, 10 ਸਤੰਬਰ 2026:

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਕਿਸੇ ਇੱਕ ਚਿਹਰੇ ਨੂੰ ਅੱਗੇ ਕਰਕੇ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਇਕਜੁੱਟ ਹੋ ਕੇ ਲੜੇਗੀ ਅਤੇ ਬਹੁਮਤ ਮਿਲਣ ਤੋਂ ਬਾਅਦ ਹੀ ਆਗੂਆਂ ਦੀਆਂ ਭੂਮਿਕਾਵਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ।

ਅੰਗਰੇਜ਼ੀ ਅਖ਼ਬਾਰ ਦਿ ਇੰਡੀਅਨ ਐਕਸਪ੍ਰੈੱਸ ਨੂੰ ਦਿੱਤੀ ਇੰਟਰਵਿਊ ਦੌਰਾਨ ਪਾਇਲਟ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਧਿਆਨ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਾਰੇ ਆਗੂਆਂ ਨੂੰ ਇਕ ਮੰਚ ’ਤੇ ਲਿਆਉਣ ’ਤੇ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦੀ ਬਜਾਏ ਪਾਰਟੀ ਸਾਂਝੀ ਅਗਵਾਈ ਹੇਠ ਚੋਣ ਮੈਦਾਨ ਵਿੱਚ ਉਤਰੇਗੀ।

ਪਾਇਲਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਆਗੂਆਂ ਦੀ ਰੱਖਿਆ, ਸਰਪ੍ਰਸਤੀ ਅਤੇ ਤਰੱਕੀ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਮੁਕਾਬਲੇ ਕਾਂਗਰਸ ਪੰਜਾਬ ਦੇ ਲੋਕਾਂ ਲਈ ਸਭ ਤੋਂ ਮਜ਼ਬੂਤ ਬਦਲ ਹੈ।

Leave a Comment