Bikram Majithia’s bail!: ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ: FIR ਨੰਬਰ 91 ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ
ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਸੁਣਵਾਈ ਕਰਦਿਆਂ ਮਜੀਠੀਆ ਦੀ ਅਰਜ਼ੀ ਕੀਤੀ ਮਨਜ਼ੂਰ- ਸਾਬਕਾ ਕੈਬਨਿਟ ਮੰਤਰੀ ਨੂੰ ਰਾਹਤ ਮਿਲਣ ਮਗਰੋਂ ਅਕਾਲੀ ਦਲ ਦੇ ਖੇਮੇ ਅਤੇ ਸਮਰਥਕਾਂ ‘ਚ ਖ਼ੁਸ਼ੀ ਦੀ ਲਹਿਰ
Punjab Network
ਅੰਮ੍ਰਿਤਸਰ, 15 ਜੂਨ 2026: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਲਈ ਅੱਜ ਕਾਨੂੰਨੀ ਮੋਰਚੇ ਤੋਂ ਇੱਕ ਬੇਹੱਦ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਮਜੀਠੀਆ ਨੂੰ ਇੱਕ ਮਾਮਲੇ ਵਿੱਚ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਐਫ.ਆਈ.ਆਰ. ਨੰਬਰ 91 (FIR 91) ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਸੁਣਵਾਈ ਚੱਲ ਰਹੀ ਸੀ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਗੁਹਾਰ ਲਗਾਈ ਗਈ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਮਾਨਯੋਗ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ।
ਅਦਾਲਤ ਦੇ ਇਸ ਅਹਿਮ ਫੈਸਲੇ ਤੋਂ ਬਾਅਦ ਜਿੱਥੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਨਿਆਂਇਕ ਰਾਹਤ ਮਿਲੀ ਹੈ, ਉੱਥੇ ਹੀ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਮਜੀਠੀਆ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

















