FIR registered against four Students, you will be surprised to know the charges
- ਚਾਰ ਵਿਦਿਆਰਥੀਆਂ ਤੋਂ ਇਲਾਵਾ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ – ਪੁਲਿਸ
ਪੰਜਾਬ ਨੈੱਟਵਰਕ, ਨਵੀਂ ਦਿੱਲੀ
FIR registered against four Students- ਇਜ਼ਰਾਈਲ-ਹਮਾਸ ਯੁੱਧ ਦੇ ਦੌਰਾਨ ਫਲਸਤੀਨ ਦੇ ਸਮਰਥਨ ਵਿੱਚ ਮਾਰਚ ਕੱਢਣ ਲਈ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) ਦੇ ਚਾਰ ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।
ਮੀਡੀਆ ਰਿਪੋਰਟਸ ਮੁਤਾਬਿਕ, ਚਾਰ ਵਿਦਿਆਰਥੀਆਂ ਤੋਂ ਇਲਾਵਾ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਫਿਲਸਤੀਨ ਦੇ ਸਮਰਥਨ ‘ਚ ਨਾਅਰੇ ਲਗਾਉਂਦੇ ਹੋਏ ਵਿਦਿਆਰਥੀਆਂ ਦੇ ਮਾਰਚ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜਿਨ੍ਹਾਂ ਵਿਦਿਆਰਥੀਆਂ ਦੇ ਨਾਮ ਐਫਆਈਆਰ ਵਿੱਚ ਦਰਜ ਕੀਤੇ ਗਏ ਹਨ ਉਨ੍ਹਾਂ ਵਿੱਚ ਖਾਲਿਦ, ਕਾਮਰਾਨ, ਨਾਵੇਦ ਚੌਧਰੀ ਅਤੇ ਆਤਿਫ ਹਨ।
ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਹ ਮਾਰਚ ਬਿਨਾਂ ਇਜਾਜ਼ਤ ਦੇ ਕੱਢਿਆ ਗਿਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਿਦਿਆਰਥੀਆਂ ਵੱਲੋਂ ਏਐਮਯੂ ਕੈਂਪਸ ਦੇ ਅੰਦਰ ਇੱਕ ਅੰਤਰਰਾਸ਼ਟਰੀ ਮੁੱਦੇ ‘ਤੇ ਬਿਨਾਂ ਇਜਾਜ਼ਤ ਦੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਦਿਆਰਥੀਆਂ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 155ਏ, 188 ਅਤੇ 505 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਵਿਦਿਆਰਥੀ ‘ਏਐਮਯੂ ਸਟੈਂਡ ਫਲਸਤੀਨ’ ਦੇ ਪੋਸਟਰ ਲੈ ਕੇ ਸੜਕਾਂ ’ਤੇ ਉਤਰ ਆਏ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)