Big Breaking: ਭਾਰਤ ਵੱਲੋਂ ਪਾਕਿਸਤਾਨ ‘ਤੇ ਡਿਜੀਟਲ ਸਟ੍ਰਾਈਕ; PAK ਸਰਕਾਰ ਦਾ ਟਵਿੱਟਰ ਅਕਾਊਂਟ ਕੀਤਾ ਮੁਕੰਮਲ ਬੰਦ

163

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਇਕ ਵਾਰ ਫਿਰ ਬਲਾਕ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਖੁੱਲ੍ਹੇਗਾ।

ਜਾਣਕਾਰੀ ਮੁਤਾਬਕ ਟਵਿਟਰ ਇੰਡੀਆ ਨੇ ਇਹ ਕਦਮ ਭਾਰਤ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਚੁੱਕਿਆ ਹੈ। ਇਸ ਤੋਂ ਪਹਿਲਾਂ 7 ਸਤੰਬਰ ਨੂੰ ਪਾਕਿਸਤਾਨ ਸਰਕਾਰ ਦੇ ਟਵਿਟਰ ਅਕਾਊਂਟ ਨੂੰ ਵੀ ਬੈਨ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਦੇ ਟਵਿਟਰ ਹੈਂਡਲ ਦਾ ਨਾਮ @GovtofPakistan ਹੈ। ਫਿਲਹਾਲ ਭਾਰਤ ‘ਚ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਭਾਵ ਇਸ ‘ਤੇ ਜੋ ਗੱਲਾਂ ਲਿਖੀਆਂ ਜਾ ਰਹੀਆਂ ਹਨ, ਉਹ ਇਸ ਸਮੇਂ ਭਾਰਤ ‘ਚ ਨਜ਼ਰ ਨਹੀਂ ਆ ਸਕਦੀਆਂ। AU