Join WhatsApp

Join Now

Breaking: ਪਰਵਿੰਦਰ ਝੋਟਾ ਕਤਲ ਕਾਂਡ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ

On: October 14, 2026 7:20 AM

 

Breaking: ਪਰਵਿੰਦਰ ਝੋਟਾ ਕਤਲ ਕਾਂਡ ਦਾ ਮੁੱਖ ਸ਼ੂਟਰ ਗ੍ਰਿਫ਼ਤਾਰ

ਮਾਨਸਾ ’ਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ, ਪੁਲਿਸ ਨੇ ਮੁਲਜ਼ਮ ਨੂੰ ਰਾਜਸਥਾਨ ਤੋਂ ਕਾਬੂ ਕਰਨ ਦਾ ਕੀਤਾ ਦਾਅਵਾ

ਮਾਨਸਾ 14 ਅਕਤੂਬਰ 2026

ਮਾਨਸਾ ਵਿੱਚ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਕਤਲ ਕਾਂਡ ਵਿੱਚ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਦਾ ਨਾਮ ਸਾਹਮਣੇ ਆਇਆ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਸੀ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਹੁਣ ਮੁੱਖ ਸ਼ੂਟਰ ਦੀ ਰਾਜਸਥਾਨ ਤੋਂ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਜਾਂਚ ਵਿੱਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਗਾਉਣ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ।

ਦੱਸਦੇ ਚੱਲੀਏ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਪਣੀਆਂ ਸਰਗਰਮੀਆਂ ਕਾਰਨ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕਤਲ ਦੀ ਖ਼ਬਰ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਅਤੇ ਪੁਲਿਸ ਖ਼ਿਲਾਫ਼ ਵੱਡਾ ਰੋਹ ਵੀ ਖੜ੍ਹਾ ਹੋ ਗਿਆ ਹੈ।

 

Leave a Comment