Join WhatsApp

Join Now

Breaking: ਚਾਵਲਾ ਰੇਪ ਕੇਸ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਮਾਮਲੇ ਦੀ ਜਾਂਚ ਲਈ ਬਣਾਈ SIT

On: October 8, 2026 12:42 PM

 

ਚਾਵਲਾ ਰੇਪ ਕੇਸ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ; ਮਾਮਲੇ ਦੀ ਜਾਂਚ ਲਈ ਬਣਾਈ SIT

ਚੰਡੀਗੜ੍ਹ 8 ਅਕਤੂਬਰ 2026

ਅਮਰਜੀਤ ਚਾਵਲਾ ਨਾਲ ਸਬੰਧਤ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਲਈ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (SSP) ਗੁਰਬੰਸ ਬੈਂਸ ਕਰਨਗੇ।

ਪੰਜਾਬ ਪੁਲਿਸ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਜਾਂਚ ਟੀਮ ਵਿੱਚ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਸਿਮਰਨਜੀਤ ਲੰਗ ਅਤੇ ਉਪ ਪੁਲਿਸ ਕਪਤਾਨ ਕਰਨ ਸੰਧੂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਟੀਮ ਨੂੰ ਮਾਮਲੇ ਦੀ ਜਾਂਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਮੁਕੰਮਲ ਕਰਨ ਅਤੇ ਸਾਰੇ ਪੱਖਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਅਮਰਜੀਤ ਚਾਵਲਾ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਨੁਮਾਇੰਦਿਆਂ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਰੱਖੀ ਗਈ ਸੀ। ਇਸ ਮੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। ਟੀਮ ਦੀ ਜਾਂਚ ਤੋਂ ਬਾਅਦ ਮਾਮਲੇ ਨਾਲ ਜੁੜੇ ਤੱਥਾਂ ਅਤੇ ਜ਼ਿੰਮੇਵਾਰੀਆਂ ਸਬੰਧੀ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।

Leave a Comment