Breaking – ਪੰਜਾਬ ‘ਚ ਵੱਡੀ ਵਾਰਦਾਤ; ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਫਿਰੋਜ਼ਪੁਰ 2 ਸਤੰਬਰ 2026
ਥਾਣਾ ਮੱਖੂ ਅਧੀਨ ਪੈਂਦੇ ਪਿੰਡ ਪਦਰੀ ਨੇੜੇ ਭੈਣ ਦੇ ਸਹੁਰੇ ਪਰਿਵਾਰ ਨਾਲ ਚੱਲ ਰਹੇ ਵਿਵਾਦ ਦੌਰਾਨ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਦੀਮੇਕੇ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੱਖੂ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਵਿਆਹ ਪਿੰਡ ਲੱਖੋਕੇ ਬਹਿਰਾਮ ਵਿਖੇ ਹੋਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਕੁਝ ਸਮਾਂ ਪਹਿਲਾਂ ਉਸ ਨੂੰ ਪੇਕੇ ਘਰ ਲਿਆਂਦਾ ਗਿਆ ਸੀ।
ਪਰਿਵਾਰ ਮੁਤਾਬਕ ਦਵਿੰਦਰ ਸਿੰਘ ਆਪਣੀ ਭੈਣ ਦੇ ਸਹੁਰੇ ਘਰ ਕੁਝ ਸਾਮਾਨ ਲੈਣ ਗਿਆ ਸੀ। ਉੱਥੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਸਹੁਰੇ ਪਰਿਵਾਰ ਨਾਲ ਕਹਾਸੁਣੀ ਹੋ ਗਈ। ਦੋਸ਼ ਹੈ ਕਿ ਇਸ ਤੋਂ ਬਾਅਦ ਪਿੰਡ ਪਦਰੀ ਨੇੜੇ ਦਵਿੰਦਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਗੰਭੀਰ ਜ਼ਖ਼ਮੀ ਦਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਅਨੁਸਾਰ ਉਸ ਨੂੰ ਦੋ ਗੋਲੀਆਂ ਲੱਗੀਆਂ ਸਨ। ਪੁਲਿਸ ਨੇ ਕਿਹਾ ਕਿ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਜਾਰੀ ਹੈ।
















