Breaking: ਹੋਲੀ ਵਾਲੇ ਦਿਨ ਵੱਡੀ ਵਾਰਦਾਤ; ਨੌਜਵਾਨ ਦਾ ਬੇਰਹਿਮੀ ਨਾਲ ਕਤਲ

On: ਮਾਰਚ 4, 2026 5:08 ਬਾਃ ਦੁਃ

 

ਹੋਲੀ ਵਾਲੇ ਦਿਨ ਵੱਡੀ ਵਾਰਦਾਤ; ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 4 March 2026- 

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੋਲੀ ਵਾਲੇ ਦਿਨ ਵੱਡੀ ਵਾਰਦਾਤ ਵਾਪਰੀ ਹੈ। ਇੱਥੋਂ ਦੇ ਮੱਖਣ ਮਾਜਰਾ ਵਿੱਚ ਹੋਲੀ ਵਾਲੇ ਦਿਨ ਚਾਕੂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ 21 ਸਾਲਾ ਅੰਕਿਤ ਵਜੋਂ ਹੋਈ ਹੈ। ਚਾਕੂ ਮਾਰਨ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ, ਜਿਨ੍ਹਾਂ ਦੇ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਹੋਇਆ ਕਥਿਤ ਤੌਰ ਤੇ ਹੱਤਿਆ ਵਿੱਚ ਸ਼ਾਮਲ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਸੁਨੀਲ ਨੇ ਦੱਸਿਆ ਕਿ ਉਸਦਾ ਭਰਾ ਅੰਕਿਤ ਦਾ ਹੋਲੀ ਵਾਲੇ ਦਿਨ ਉਨ੍ਹਾਂ ਦੇ ਹੀ ਮੁਹੱਲੇ ਵਿੱਚ ਰਹਿਣ ਵਾਲੇ ਬਦਮਾਸ਼ ਨੇ ਚਾਕੂ ਦੇ ਨਾਲ ਹਮਲਾ ਕਰਕੇ ਮਰਡਰ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹੋਇਆ ਇੱਕ ਕਥਿਤ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਮਾਮਲੇ ਦੀ ਗੰਭੀਰਤਾ ਦੇ ਨਾਲ ਹੋਰ ਜਾਂਚ ਕੀਤੀ ਜਾ ਰਹੀ ਹੈ। au

 

Join WhatsApp

Join Now

Leave a Comment