Join WhatsApp

Join Now

Breaking: ਸਿੱਖ ਲੀਡਰ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ; ਕੀਤਾ ਗ੍ਰਿਫ਼ਤਾਰ

On: October 5, 2026 1:08 PM

 

Breaking: ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ- ਸਿੱਖ ਲੀਡਰ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫਤਾਰੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 5 ਅਕਤੂਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਗੁਰੂ ਕੇ ਲੰਗਰਾਂ ਵਿੱਚ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰਾਂ ਨੂੰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਪੁਲਿਸ ਦੀ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਈ ਜਾ ਸਕਦੀ।

ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।

ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਕੀਦਿਆਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਯਾਦਾ ਅਨੁਸਾਰ ਜੀਵਨ ਜਿਊਣ ਦਾ ਸੰਵਿਧਾਨਕ ਹੱਕ ਹੈ। ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵਾਪਰੀ ਇਸ ਘਟਨਾ ਪ੍ਰਤੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ ਅਤੇ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਰਿਹਾਅ ਕਰੇ।

 

More

Punjab Cabinet ਵੱਲੋਂ ਨਾਨ-ਟੀਚਿੰਗ ਸਟਾਫ਼ ਨੂੰ ਰੈਗੂਲਰ ਕਰਨ ਬਾਰੇ ਵੱਡਾ ਫ਼ੈਸਲਾ, ਇਸ ਮਹਿਕਮੇ ‘ਚ ਨਵੀਆਂ ਪੋਸਟਾਂ ਨੂੰ ਵੀ ਮਨਜ਼ੂਰੀ

Big Breaking: Election Commissioner ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ; ‘ਜੇ ਫੈਸਲੇ ਬਹੁਮਤ ਨਾਲ ਨਹੀਂ ਲਏ ਗਏ ਤਾਂ ਲਗਾਵਾਂਗੇ ਰੋਕ’

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ; ED ਦੇ ਚਰਚਿਤ ਕੇਸ ਦੀ ਜਾਂਚ CBI ਹਵਾਲੇ!

ਵੱਡੀ ਖ਼ਬਰ: ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ‘ਚ ਪੰਜਾਬ ਸਰਕਾਰ ਨੂੰ ਪਾਈ ਝਾੜ; ਕਿਹਾ- ‘ਜਦੋਂ ਫ਼ੈਸਲਾ ਆ ਚੁੱਕਾ ਹੈ ਤਾਂ ਮੁਲਾਜ਼ਮਾਂ ਨੂੰ DA ਕਿਉਂ ਨਹੀਂ ਦਿੱਤਾ?’

Mansa Breaking: CM ਭਗਵੰਤ ਮਾਨ ਦੇ ਬਰਾਬਰ ਅਧਿਆਪਕ ਥਾਣੇ ਅੱਗੇ ਲਾਉਣਗੇ ਆਪਣੀ “ਸੱਥ”; ਕਿਹਾ- ਸੱਥ ‘ਚ ਸਾਡੀਆਂ ਮੰਗਾਂ ਸੁਣੋ

DA Case Update: DA ਬਾਰੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ! ਮੁਲਾਜ਼ਮਾਂ ਦੇ ਹੱਕ ‘ਚ ਫੈਸਲਾ ਆਉਣ ਦੀ ਉਮੀਦ

Leave a Comment