Join WhatsApp

Join Now

Breaking: MLA ਪਰਗਟ ਸਿੰਘ ਬਣੇ ਪੰਜਾਬ Congress ਦੇ ਨਵੇਂ ਪ੍ਰਧਾਨ

On: ਅਕਤੂਬਰ 2, 2026 9:46 ਬਾਃ ਦੁਃ

 

ਪਰਗਟ ਸਿੰਘ ਨੂੰ ਸੌਂਪੀ ਗਈ ਪੰਜਾਬ Congress ਦੀ ਵਾਗਡੋਰ, ਹਾਈਕਮਾਂਡ ਵੱਲੋਂ ਨਵਾਂ ਪ੍ਰਧਾਨ ਨਿਯੁਕਤ

ਚੰਡੀਗੜ੍ਹ, 2 ਅਕਤੂਬਰ 2026

ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਂਡ ਨੇ ਅਹਿਮ ਫ਼ੈਸਲਾ ਲੈਂਦਿਆਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ (Congress) ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

ਵੱਡੀ ਖ਼ਬਰ: ਪੰਜਾਬ Congress ਨੂੰ ਮਿਲਿਆ ਨਵਾਂ ਪ੍ਰਧਾਨ

ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਗਈ ਰਾਜਾ ਵਡਿੰਗ ਨੇ ਦੱਸਿਆ ਕਿ ਉਹਨਾਂ ਦੇ ਵੱਲੋਂ ਅੱਜ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਗਿਆ ਹੈ।

ਸਿਆਸੀ ਗਲਿਆਰਿਆਂ ਵਿੱਚ ਇਸ ਫ਼ੈਸਲੇ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਰਗਟ ਸਿੰਘ ਨਾ ਕੇਵਲ ਇੱਕ ਸੁਲਝੇ ਹੋਏ ਰਾਜਨੇਤਾ ਹਨ, ਸਗੋਂ ਖੇਡ ਜਗਤ ਵਿੱਚ ਵੀ ਉਨ੍ਹਾਂ ਦੀ ਇੱਕ ਵਿਸ਼ੇਸ਼ ਪਛਾਣ ਹੈ। ਭਾਰਤੀ ਹਾਕੀ ਟੀਮ ਦੇ ਕਪਤਾਨ ਵਜੋਂ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਪਰਗਟ ਸਿੰਘ ਆਪਣੇ ਇਮਾਨਦਾਰ ਅਕਸ ਅਤੇ ਨਿਰਪੱਖ ਸ਼ਖ਼ਸੀਅਤ ਲਈ ਜਾਣੇ ਜਾਂਦੇ ਹਨ।

ਪਾਰਟੀ ਸੂਤਰਾਂ ਅਨੁਸਾਰ, ਆਗਾਮੀ ਚੋਣਾਂ ਅਤੇ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਨੂੰ ਮੁੱਖ ਰੱਖਦਿਆਂ ਹਾਈਕਮਾਂਡ ਨੇ ਇੱਕ ਅਜਿਹੇ ਚਿਹਰੇ ‘ਤੇ ਦਾਅ ਖੇਡਿਆ ਹੈ, ਜੋ ਸਾਰੇ ਧੜਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦਾ ਹੈ। ਪਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਆਪਣੀ ਇਸ ਨਿਯੁਕਤੀ ‘ਤੇ ਧੰਨਵਾਦ ਪ੍ਰਗਟ ਕਰਦਿਆਂ ਪਰਗਟ ਸਿੰਘ ਨੇ ਆਖਿਆ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਬਖ਼ਸ਼ੇ ਗਏ ਵਿਸ਼ਵਾਸ ‘ਤੇ ਪੂਰਾ ਉੱਤਰਨ ਦੀ ਭਰਪੂਰ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਅਤੇ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ‘ਤੇ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਹੋਵੇਗੀ।

 

Leave a Comment