BREAKING NEWS: ਭਗਵੰਤ ਮਾਨ ਸਰਕਾਰ ਨੇ ਫਿਰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ! ਨਵਾਂ ਕਾਨੂੰਨ ਬਣਾਉਣ ਦੀ ਤਿਆਰੀ

 

BREAKING NEWS: ਭਗਵੰਤ ਮਾਨ ਸਰਕਾਰ ਨੇ ਫਿਰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ! ਨਵਾਂ ਕਾਨੂੰਨ ਬਣਾਉਣ ਦੀ ਤਿਆਰੀ

ਪੰਜਾਬ ਨੈੱਟਵਰਕ

ਚੰਡੀਗੜ੍ਹ, 21 ਮਾਰਚ 2026: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 13 ਅਪ੍ਰੈਲ (ਵਿਸਾਖੀ) ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ (Special Session) ਬੁਲਾਇਆ ਜਾਵੇਗਾ।

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਤਿਆਰੀ

ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਮਿਲੀ ਹੈ ਕਿ ਇਸ ਵਿਸ਼ੇਸ਼ ਸੈਸ਼ਨ ਦਾ ਮੁੱਖ ਮਕਸਦ ਬੇਅਦਬੀ (Sacrilege) ਦੀਆਂ ਘਟਨਾਵਾਂ ਨੂੰ ਰੋਕਣ ਲਈ ਨਵਾਂ ਅਤੇ ਸਖ਼ਤ ਕਾਨੂੰਨ ਪਾਸ ਕਰਨਾ ਹੈ।

ਇਹ ਵੀ ਪੜ੍ਹੋ –ਵੱਡੀ ਖ਼ਬਰ: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ

ਦੱਸਿਆ ਜਾ ਰਿਹਾ ਹੈ ਕਿ ਸਰਕਾਰ ਅਜਿਹਾ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਹੈ, ਜਿਸ ਨਾਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲ ਸਕਣ। ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਇਹ ਕਦਮ ਚੁੱਕਣਾ ਸਿੱਖ ਜਗਤ ਅਤੇ ਪੰਜਾਬੀਆਂ ਲਈ ਇੱਕ ਵੱਡਾ ਸੰਦੇਸ਼ ਮੰਨਿਆ ਜਾ ਰਿਹਾ ਹੈ।

ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਸੱਤਾਧਾਰੀ ਧਿਰ ਇਸ ਨੂੰ ਇਤਿਹਾਸਕ ਕਦਮ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰਾਂ ਦੀਆਂ ਨਜ਼ਰਾਂ ਵੀ ਇਸ ਸੈਸ਼ਨ ਦੇ ਏਜੰਡੇ ‘ਤੇ ਟਿਕੀਆਂ ਹੋਈਆਂ ਹਨ।