Breaking News: Fake ਨਿਊਜ਼ ਫੈਲਾਉਣ ਵਾਲੇ 8 ਯੂਟਿਊਬ ਚੈਨਲਾਂ ਖਿਲਾਫ਼ ਮੋਦੀ ਸਰਕਾਰ ਵਲੋਂ ਵੱਡੀ ਕਾਰਵਾਈ; ਚੈਨਲ ਕੀਤੇ ਬਲੌਕ

275

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਭਾਰਤ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਪੋਸਟ (Fake News) ਕਰਨ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 8 ਯੂਟਿਊਬ ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।

ਚੈਨਲਾਂ ‘ਤੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਕਾਨੂੰਨ ਵਿਵਸਥਾ ਅਤੇ ਵਿਦੇਸ਼ੀ ਸਬੰਧਾਂ ਨੂੰ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਦੇਣ ਦਾ ਦੋਸ਼ ਹੈ। ਇਨ੍ਹਾਂ ਵਿੱਚ ਇੱਕ ਪਾਕਿਸਤਾਨੀ ਯੂਟਿਊਬ ਚੈਨਲ ਵੀ ਹੈ।

ਇਨ੍ਹਾਂ ਦੇ 118 ਕਰੋੜ ਵਿਊਜ਼ ਹਨ। ਜਾਣਕਾਰੀ ਲਈ ਦੱਸ ਦਈਏ ਕਿ, 21 ਦਸੰਬਰ ਤੋਂ ਹੁਣ ਤੱਕ 102 ਯੂਟਿਊਬ ਚੈਨਲ ਬਲੌਕ ਕੀਤੇ ਗਏ ਹਨ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਪ੍ਰਚਾਰ ਕਰਨ ਵਾਲੇ 8 ਯੂ-ਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ।

ਆਈਟੀ ਨਿਯਮ 2021 ਦੇ ਤਹਿਤ 7 ਭਾਰਤੀ ਅਤੇ 1 ਪਾਕਿਸਤਾਨ ਆਧਾਰਿਤ ਯੂਟਿਊਬ ਚੈਨਲ ਨੂੰ ਬਲੌਕ ਕੀਤਾ ਗਿਆ ਹੈ। ਇਨ੍ਹਾਂ ਚੈਨਲਾਂ ‘ਤੇ ਭਾਰਤ ਵਿਰੁੱਧ ਫਰਜ਼ੀ ਸਮੱਗਰੀ ਫੈਲਾਉਣ ਦਾ ਦੋਸ਼ ਹੈ। ndtv