ਓਡੀਸ਼ਾ
ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਦਾਸ ਦੀ ਐਤਵਾਰ ਰਾਤ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਭੁਵਨੇਸ਼ਵਰ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਹਸਪਤਾਲ ਦੇ ਬਾਹਰ ਸਮਰਥਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਸੀਐਮ ਨਵੀਨ ਪਟਨਾਇਕ ਨੇ ਨਬਾ ਦਾਸ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਭਾ ਦਾਸ ਦੇ ਅਕਾਲ ਚਲਾਣੇ ਨਾਲ ਸੂਬੇ ਨੂੰ ਵੱਡਾ ਘਾਟਾ ਪਿਆ ਹੈ।
Odisha Health Minister Naba Das succumbs to bullet injuries after being shot by a policeman in Jharsuguda district earlier today pic.twitter.com/es4TQtuIPR
— ANI (@ANI) January 29, 2023
ਮੁਲਜ਼ਮਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ
ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਸੀ ਕਿ ਗੋਲੀ ਮਾਰਨ ਵਾਲਾ ਏਐਸਆਈ ਗੋਪਾਲ ਦਾਸ ਪਿਛਲੇ 5 ਮਹੀਨਿਆਂ ਤੋਂ ਆਪਣੇ ਘਰ ਨਹੀਂ ਗਿਆ ਸੀ। ਇੰਨਾ ਹੀ ਨਹੀਂ, ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਹੈ ਅਤੇ ਇਸ ਲਈ ਉਹ ਦਵਾਈ ਵੀ ਲੈਂਦਾ ਸੀ। ਇਹ ਗੱਲਾਂ ਗੋਪਾਲ ਦਾਸ ਦੀ ਪਤਨੀ ਜੈਅੰਤੀ ਦਾਸ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸੀਆਂ ਸਨ।