ਵੱਡੀ ਖ਼ਬਰ: ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ (Social media influencer Mad Sandhu) ਨੂੰ ਗੋਲੀਆਂ ਮਾਰੀਆਂ, ਹਸਪਤਾਲ ਦਾਖ਼ਲ
Punjab Network
ਅੰਮ੍ਰਿਤਸਰ, 3 ਅਕਤੂਬਰ 2026: ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ (Social media influencer Mad Sandhu) ’ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਵਿੱਚ ਮੈਡ ਸੰਧੂ ਨੂੰ ਗੋਲੀਆਂ ਲੱਗਣ ਦੀ ਜਾਣਕਾਰੀ ਮਿਲੀ ਹੈ। ਗੰਭੀਰ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਵਿੱਚ ਵਾਪਰੀ। ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਸਬੰਧੀ ਫਿਲਹਾਲ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
ਸੂਤਰ ਦੱਸਦੇ ਨੇ ਕਿ, ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ, ਤਾਂ ਜੋ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।
ਮੈਡ ਸੰਧੂ ਦੀ ਸਿਹਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਗੋਲੀਬਾਰੀ ਦੇ ਕਾਰਨਾਂ ਬਾਰੇ ਅਧਿਕਾਰਤ ਤੌਰ ’ਤੇ ਹੋਰ ਜਾਣਕਾਰੀ ਦੀ ਉਡੀਕ ਹੈ। ਪੁਲਿਸ ਜਾਂ ਹਸਪਤਾਲ ਵੱਲੋਂ ਅਧਿਕਾਰਤ ਬਿਆਨ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਹੋਰ ਤਸਵੀਰ ਸਪੱਸ਼ਟ ਹੋਵੇਗੀ।
ਖ਼ਬਰ ਅਪਡੇਟ ਹੋ ਰਹੀ ਹੈ…
















