ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਕੀਤਾ ਸਸਤਾ

2469
  • ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, ਪੈਟਰੋਲ 9.5 ਰੁਪਏ ਅਤੇ ਡੀਜ਼ਲ 7 ਰੁਪਏ ਹੋਇਆ ਸਸਤਾ

ਪੰਜਾਬ ਨੈੱਟਵਰਕ, ਚੰਡੀਗੜ੍ਹ

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ।

ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।