Join WhatsApp

Join Now

BREAKING: ਪੰਜਾਬ ਕਾਂਗਰਸ ਦਾ ਇੰਚਾਰਜ ਨੂੰ ਬਦਲਿਆ

On: ਸਤੰਬਰ 5, 2026 8:47 ਬਾਃ ਦੁਃ

 

BREAKING: ਪੰਜਾਬ ਕਾਂਗਰਸ ਦਾ ਇੰਚਾਰਜ ਨੂੰ ਬਦਲਿਆ

ਚੰਡੀਗੜ੍ਹ, 5 ਸਤੰਬਰ 2026: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਪਾਰਟੀ ਇੰਚਾਰਜ ਨੂੰ ਬਦਲਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਹੁਣ ਅਸਾਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਤਬਦੀਲੀ ਅਧਿਕਾਰਤ ਤੌਰ ’ਤੇ ਲਾਗੂ ਹੋ ਗਈ ਹੈ, ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਸੰਗਠਨ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾਵੇਗਾ।

ਸਚਿਨ ਪਾਇਲਟ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਇਸ ਸਮੇਂ ਪਾਰਟੀ ਵਿੱਚ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਨੂੰ ਪੰਜਾਬ ਦੀ ਕਮਾਨ ਦਿੱਤੇ ਜਾਣ ਨਾਲ ਸੂਬੇ ਵਿੱਚ ਪਾਰਟੀ ਦੀ ਸੰਗਠਨਾਤਮਕ ਰਣਨੀਤੀ ਅਤੇ ਚੋਣੀ ਤਿਆਰੀਆਂ ਵਿੱਚ ਨਵੀਂ ਦਿਸ਼ਾ ਆਉਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ।

ਪੰਜਾਬ ਕਾਂਗਰਸ ਇਸ ਸਮੇਂ ਅੰਦਰੂਨੀ ਸਿਆਸੀ ਚੁਣੌਤੀਆਂ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਪਾਰਟੀ ਵੱਲੋਂ ਸੂਬੇ ਵਿੱਚ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਭੁਪੇਸ਼ ਬਘੇਲ ਹਾਲ ਹੀ ਵਿੱਚ ਪੰਜਾਬ ਕਾਂਗਰਸ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਰਹੇ ਹਨ ਅਤੇ ਰਾਹੁਲ ਗਾਂਧੀ ਦੇ ਸੰਭਾਵਿਤ ਪੰਜਾਬ ਦੌਰੇ ਦੀਆਂ ਤਿਆਰੀਆਂ ਨਾਲ ਸਬੰਧਤ ਮੀਟਿੰਗਾਂ ਵਿੱਚ ਵੀ ਸ਼ਾਮਲ ਰਹੇ ਹਨ।

ਹਾਲਾਂਕਿ, ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਬਣਾਏ ਜਾਣ ਅਤੇ ਭੁਪੇਸ਼ ਬਘੇਲ ਨੂੰ ਅਸਾਮ ਭੇਜੇ ਜਾਣ ਸਬੰਧੀ ਅੰਤਿਮ ਅਧਿਕਾਰਤ ਪੁਸ਼ਟੀ ਹੋ ਚੁੱਕੀ ਹੈ।

 

Leave a Comment