Join WhatsApp

Join Now

BREAKING- ਪੰਜਾਬ ਸਰਕਾਰ ਨੇ IAS ਅਫ਼ਸਰ ਕ੍ਰਿਸ਼ਨ ਕੁਮਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

On: July 1, 2026 11:19 AM

 

BREAKING- ਪੰਜਾਬ ਸਰਕਾਰ ਨੇ IAS ਅਫ਼ਸਰ ਕ੍ਰਿਸ਼ਨ ਕੁਮਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸੀਨੀਅਰ IAS ਕ੍ਰਿਸ਼ਨ ਕੁਮਾਰ ਗ੍ਰਹਿ ਵਿਭਾਗ ਦੇ ਨਾਲ-ਨਾਲ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਵੀ ਨਿਭਾਉਣਗੇ ਜ਼ਿੰਮੇਵਾਰੀ- 18 ਜੁਲਾਈ ਤੋਂ 9 ਅਗਸਤ 2026 ਤੱਕ ਸੰਭਾਲਣਗੇ ਵਾਧੂ ਚਾਰਜ

ਚੰਡੀਗੜ੍ਹ, 1 ਜੁਲਾਈ 2026-

ਪੰਜਾਬ ਪ੍ਰਸ਼ਾਸਨਿਕ ਹਲਕਿਆਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀਆਂ ਕਰਨ ਦਾ ਦਾਅਵਾ ਕਰਨ ਵਾਲੇ ਸੀਨੀਅਰ ਆਈਏਐਸ ਅਫ਼ਸਰ ਕ੍ਰਿਸ਼ਨ ਕੁਮਾਰ ਨੂੰ ਸਰਕਾਰ ਨੇ ਹੁਣ ਅਹਿਮ ਜਿੰਮੇਵਾਰੀ ਸੌਂਪੀ ਹੈ। ਸਰਕਾਰ ਦੁਆਰਾ ਅਧਿਕਾਰਿਤ ਇੱਕ ਨੋਟੀਫਿਕੇਸ਼ਨ ਦੇ ਮੁਤਾਬਿਕ ਕ੍ਰਿਸ਼ਨ ਕੁਮਾਰ ਨੂੰ ਗ੍ਰਹਿ ਵਿਭਾਗ ਦਾ ਜਿੰਮਾ ਸੌਂਪਿਆ ਗਿਆ ਹੈ।

ਦੱਸਦੇ ਚੱਲੀਏ ਕਿ, ਸੂਬਾ ਸਰਕਾਰ ਵੱਲੋਂ ਸੀਨੀਅਰ ਆਈ.ਏ.ਐੱਸ. (IAS) ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ (Home Department) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ, ਪੰਜਾਬ ਦੇ ਮੌਜੂਦਾ ਪ੍ਰਮੁੱਖ ਸਕੱਤਰ (ਗ੍ਰਹਿ ਵਿਭਾਗ) ਆਲੋਕ ਸ਼ੇਖਰ ਅਗਲੇ ਦਿਨਾਂ ਵਿੱਚ ਛੁੱਟੀ ‘ਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਬਦਲਵਾਂ ਪ੍ਰਬੰਧ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਛੁੱਟੀ ਦੌਰਾਨ, IAS ਕ੍ਰਿਸ਼ਨ ਕੁਮਾਰ 18 ਜੁਲਾਈ 2026 ਤੋਂ 9 ਅਗਸਤ 2026 ਤੱਕ ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁਖੀ ਵਜੋਂ ਕਾਰਜਭਾਰ ਸੰਭਾਲਣਗੇ। ਇਸ ਦੇ ਨਾਲ ਹੀ ਉਹ ਇਸ ਸਮੇਂ ਦੌਰਾਨ ਵਿੱਤ ਵਿਭਾਗ (Finance Department) ਦੇ ਪ੍ਰਮੁੱਖ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਣਗੇ।

ਕ੍ਰਿਸ਼ਨ ਕੁਮਾਰ ਪੰਜਾਬ ਕੇਡਰ ਦੇ ਇੱਕ ਤਜ਼ਰਬੇਕਾਰ ਅਤੇ ਸੀਨੀਅਰ ਅਧਿਕਾਰੀ ਹਨ, ਅਤੇ ਉਨ੍ਹਾਂ ਕੋਲ ਵੱਖ-ਵੱਖ ਅਹਿਮ ਵਿਭਾਗਾਂ ਨੂੰ ਚਲਾਉਣ ਦਾ ਲੰਮਾ ਤਜ਼ਰਬਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਸਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment