BREAKING- CBI ਦੀ ਰੇਡ ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਗ੍ਰਿਫਤਾਰੀ ਅਤੇ ਜਾਂਚ ਬਾਰੇ ਕੀ ਕਿਹਾ?
ਵਿਜੀਲੈਂਸ ਬਿਊਰੋ ਨੇ ਜਾਂਚ ਵਿੱਚ ਪੂਰਨ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਵਿਜੀਲੈਂਸ ਬਿਊਰੋ ਨੇ ਨਿੱਜੀ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਕੀਤੀ ਪੁਸ਼ਟੀ, “ਜੇਕਰ ਬਿਊਰੋ ਦੇ ਕਿਸੇ ਵੀ ਮੁਲਾਜ਼ਮ ਦਾ ਨਾਮ ਆਇਆ, ਤਾਂ ਹੋਵੇਗੀ ਸਖ਼ਤ ਕਾਰਵਾਈ”
ਚੰਡੀਗੜ੍ਹ, 12 ਮਈ 2026: ਸੀਬੀਆਈ (CBI) ਵੱਲੋਂ ਕੀਤੀ ਗਈ ਤਾਜ਼ਾ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ।
ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਬੀਆਈ ਨੇ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰਗਰਮੀ ਨਾਲ ਚੱਲ ਰਹੀ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਬਿਊਰੋ ਨਾਲ ਸਬੰਧਿਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ, ਤਾਂ ਵਿਜੀਲੈਂਸ ਬਿਊਰੋ ਸੀਬੀਆਈ ਨੂੰ ਹਰ ਪੱਖੋਂ ਪੂਰਨ ਸਹਿਯੋਗ ਦੇਵੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਭਾਗ ਕਾਨੂੰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਬਣੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ।
ਬਿਊਰੋ ਵੱਲੋਂ ਜਾਰੀ ਇਸ ਬਿਆਨ ਨੇ ਇਹ ਸੰਕੇਤ ਦਿੱਤਾ ਹੈ ਕਿ ਵਿਭਾਗ ਆਪਣੀ ਸਾਖ ਨੂੰ ਲੈ ਕੇ ਸੁਚੇਤ ਹੈ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਜਾਂ ਗ਼ਲਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਚੱਲ ਰਹੀਆਂ ਸੀਬੀਆਈ ਦੀਆਂ ਗਤੀਵਿਧੀਆਂ ਕਾਰਨ ਕਾਫ਼ੀ ਚਰਚਾ ਹੋ ਰਹੀ ਹੈ, ਜਿਸ ਦੌਰਾਨ ਵਿਜੀਲੈਂਸ ਦਾ ਇਹ ਬਿਆਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।






