Join WhatsApp

Join Now

BREAKING- ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

On: ਸਤੰਬਰ 1, 2026 2:28 ਬਾਃ ਦੁਃ

 

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਲਗਰੀ, 1 ਸਤੰਬਰ 2026: ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਪਠਾਨਕੋਟ ਨਾਲ ਸਬੰਧਤ 24 ਸਾਲਾ ਨੌਜਵਾਨ ਹਰਜਸ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਠਾਨਕੋਟ ਸਥਿਤ ਉਸ ਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਜਸ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਉੱਥੇ ਉਹ ਇੱਕ ਸਟੋਰ ਵਿੱਚ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਨਿੱਜੀ ਜਾਂ ਵਪਾਰਕ ਕੰਮ ਦੇ ਸਿਲਸਿਲੇ ਵਿੱਚ ਅਮਰੀਕਾ ਤੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਗਿਆ ਹੋਇਆ ਸੀ। ਇਸ ਦੌਰਾਨ ਉਹ ਗੋਲੀਬਾਰੀ ਦੀ ਘਟਨਾ ਦਾ ਸ਼ਿਕਾਰ ਹੋ ਗਿਆ।

ਕੈਲਗਰੀ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਵਾਰਦਾਤ 30 ਅਗਸਤ ਨੂੰ ਦੁਪਹਿਰ ਕਰੀਬ 12:55 ਵਜੇ ਕੌਰਨਰਸਟੋਨ ਬੁਲੇਵਾਰਡ NE ਦੇ 1100 ਬਲਾਕ ਵਿੱਚ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਹਾਲਾਂਕਿ, ਪੁਲਿਸ ਦੇ ਪਹੁੰਚਣ ਤੱਕ ਹਰਜਸ ਸਿੰਘ ਦੀ ਮੌਤ ਹੋ ਚੁੱਕੀ ਸੀ।

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਕੈਲਗਰੀ ਪੁਲਿਸ ਦੀ ਹੋਮੀਸਾਈਡ ਯੂਨਿਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਭਾਵਿਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਫਿਲਹਾਲ ਇਸ ਮਾਮਲੇ ਵਿੱਚ ਕਿਸੇ ਵੀ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਉੱਧਰ, ਨੌਜਵਾਨ ਦੀ ਮੌਤ ਦੀ ਖ਼ਬਰ ਨੇ ਪਠਾਨਕੋਟ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।

 

Leave a Comment