Join WhatsApp

Join Now

Breaking: ਤਿੰਨ ਗੈਰ-ਕਾਨੂੰਨੀ ਇਮਾਰਤਾਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ

On: December 4, 2025 8:48 PM

 

ਅੰਮ੍ਰਿਤਸਰ, 04 ਦਸੰਬਰ 2025 (Punjab Network)

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਧੀਨ ਪੱਕੀ ਗਲੀ ਇਲਾਕੇ ਵਿੱਚ ਤਿੰਨ ਗੈਰ-ਕਾਨੂੰਨੀ ਇਮਾਰਤਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਹਦਾਇਤਾਂ ਅਨੁਸਾਰ ਗੈਰ-ਕਾਨੂੰਨੀ ਤਾਮੀਰਾਂ ਦੇ ਵਿਰੁੱਧ ਚਲਾਏ ਗਏ ਸਖ਼ਤ ਮੁਹਿੰਮ ਦੌਰਾਨ ਤਿੰਨੋਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਅਤੇ ਸੀਲ ਕੀਤਾ ਗਿਆ।

ਇਸ ਕਾਰਵਾਈ ਦੀ ਨਿਗਰਾਨੀ ਐੱਮ.ਟੀ.ਪੀ. ਨਰਿੰਦਰ ਸ਼ਰਮਾ ਨੇ ਕੀਤੀ। ਉਨ੍ਹਾਂ ਦੇ ਨਾਲ ਏ.ਟੀ.ਪੀ. ਮਨਜੀਤ ਸਿੰਘ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ ਅਤੇ ਮਿਊਂਸਿਪਲ ਕਾਰਪੋਰੇਸ਼ਨ ਦੀ ਟੀਮ ਹਾਜ਼ਰ ਰਹੀ। ਟੀਮ ਨੇ ਮੌਕੇ ‘ਤੇ ਪਹੁੰਚ ਕੇ ਨਿਯਮਾਂ ਦੀ ਉਲੰਘਣਾ ਵਾਲੀਆਂ ਤਾਮੀਰਾਂ ਨੂੰ ਚਿਨ੍ਹਿਤ ਕੀਤਾ ਅਤੇ ਤੁਰੰਤ ਢਾਹੁਣ ਤੇ ਸੀਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਤਾਮੀਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਣ ਵਾਲਿਆਂ ਖ਼ਿਲਾਫ਼ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।

 

More

Education Breaking: ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਖ਼ਿਲਾਫ਼ ਖੋਲ੍ਹਿਆ ਮੋਰਚਾ; ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਟੀਚਰਾਂ ਨੇ ਕੀਤਾ ਚੌਂਕ ਜਾਮ

Holiday Alert: ਪੰਜਾਬ ਸਰਕਾਰ ਵੱਲੋਂ 28 ਨਵੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਕਿੱਥੇ-ਕਿੱਥੇ ਸਕੂਲ ਅਤੇ ਦਫ਼ਤਰ ਰਹਿਣਗੇ ਬੰਦ?

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ! ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

OPS News: ਪੁਰਾਣੀ ਪੈਨਸ਼ਨ ਸਕੀਮ ਨੇ ਫਸਾਈ ਭਗਵੰਤ ਮਾਨ ਸਰਕਾਰ! ਅਧਿਆਪਕ ਕੱਢ ਲਿਆਏ ਨਵਾਂ ਸੱਪ; ਕਰਨਗੇ ਵੱਡਾ ਪ੍ਰਦਰਸ਼ਨ

Leave a Comment