School Timings in Punjab! Breaking: ਪੰਜਾਬ ਦੇ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ, ਪੜ੍ਹੋ ਪੂਰੀ ਖ਼ਬਰ

On: ਮਈ 22, 2026 5:53 ਬਾਃ ਦੁਃ

 

School Timings in Punjab! Breaking: ਪੰਜਾਬ ਦੇ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ, ਪੜ੍ਹੋ ਪੂਰੀ ਖ਼ਬਰ

ਭਿਆਨਕ ਗਰਮੀ ਦੇ ਮੱਦੇਨਜ਼ਰ ਲਿਆ ਫੈਸਲਾ, 25 ਮਈ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਸਕੂਲ ਤੇ ਦਫ਼ਤਰ

ਪੰਜਾਬ ਨੈੱਟਵਰਕ

ਚੰਡੀਗੜ੍ਹ, 22 ਮਈ 2026- ਸੂਬੇ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਅਤੇ ਲੂ (Heatwave) ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੋਕਾਂ, ਮੁਲਾਜ਼ਮਾਂ ਅਤੇ ਸਕੂਲੀ ਬੱਚਿਆਂ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਉਣ ਲਈ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦੇ ਸਮੇਂ (School Timings in Punjab) ਵਿੱਚ ਤਬਦੀਲੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਦੇ ਐਲਾਨ ਮੁਤਾਬਕ, ਆਉਣ ਵਾਲੇ ਸੋਮਵਾਰ (25 ਮਈ) ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ (ਸਾਰੀਆਂ ਕਲਾਸਾਂ ਲਈ) ਸਵੇਰੇ ਜਲਦੀ ਖੁੱਲ੍ਹਣਗੇ। ਨਵਾਂ ਨਿਰਧਾਰਿਤ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੋਵੇਗਾ।

ਦੁਪਹਿਰ ਵੇਲੇ ਵਧ ਰਹੇ ਤਾਪਮਾਨ ਕਾਰਨ ਸਕੂਲੀ ਬੱਚਿਆਂ, ਖਾਸ ਕਰਕੇ ਛੋਟੇ ਬੱਚਿਆਂ ਅਤੇ ਦਫ਼ਤਰੀ ਕੰਮਕਾਰ ਲਈ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਬੱਚੇ ਅਤੇ ਮੁਲਾਜ਼ਮ ਦੁਪਹਿਰ ਦੀ ਤਿੱਖੀ ਧੁੱਪ ਅਤੇ ਲੂ ਦੀ ਲਪੇਟ ਵਿੱਚ ਆਉਣ ਤੋਂ ਬਚ ਸਕਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਸਹੂਲਤ ਅਤੇ ਸਿਹਤ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ ਤਾਂ ਜੋ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਨੂੰ ਵੀ ਪ੍ਰੇਸ਼ਾਨੀ ਨਾ ਹੋਵੇ।

 

Join WhatsApp

Join Now

Leave a Comment