Join WhatsApp

Join Now

BREAKING: ਹਾਦਸਾਗ੍ਰਸਤ ਕਾਰ ‘ਚੋਂ ਢਾਈ ਕਿੱਲੋ ਹੈਰੋਇਨ ਬਰਾਮਦ; 2 ਨੌਜਵਾਨਾਂ ਖਿਲਾਫ਼ FIR ਦਰਜ

On: ਅਪ੍ਰੈਲ 13, 2026 11:03 ਪੂਃ ਦੁਃ

 

ਮੋਗਾ: ਹਾਦਸਾਗ੍ਰਸਤ ਕਾਰ ਵਿੱਚੋਂ ਢਾਈ ਕਿੱਲੋ ਹੈਰੋਇਨ ਬਰਾਮਦ; ਤਰਨਤਾਰਨ ਦੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਮੋਗਾ/ਦੌਲੇਵਾਲਾ, 13 ਅਪ੍ਰੈਲ 2026:

ਮੋਗਾ ਦੇ ਦੌਲੇਵਾਲਾ ਇਲਾਕੇ ਵਿੱਚ ਇੱਕ ਹਾਦਸਾਗ੍ਰਸਤ ਕਾਰ ਵਿੱਚੋਂ ਢਾਈ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਦੂਜਾ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।

ਡੀ.ਐਸ.ਪੀ. ਧਰਮਕੋਟ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕੋਟ ਈਸੇ ਖਾਂ ਦੇ ਜੀ.ਆਰ. ਮੈਰਿਜ ਪੈਲੇਸ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ ਸੀ।

ਇਸ ਹਾਦਸੇ ਵਿੱਚ ਕਾਰ ਸਵਾਰ ਦੋਵੇਂ ਨੌਜਵਾਨ ਚਾਲਕ ਗੁਰਪ੍ਰੀਤ ਸਿੰਘ (ਵਾਸੀ ਪਿੰਡ ਰੱਤੋਕੇ, ਤਰਨਤਾਰਨ) ਅਤੇ ਦਰਸ਼ਨ ਸਿੰਘ (ਵਾਸੀ ਪਿੰਡ ਭਿਖੀਵਿੰਡ, ਤਰਨਤਾਰਨ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਜਦੋਂ ਬੱਸ ਚਾਲਕ ਨੇ ਆਪਣੀ ਬੱਸ ਰੋਕ ਕੇ ਕਾਰ ਵਿੱਚੋਂ ਜ਼ਖ਼ਮੀ ਨੌਜਵਾਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੂੰ ਕਾਰ ਦੇ ਅੰਦਰ ਇੱਕ ਪਾਰਦਰਸ਼ੀ ਲਿਫ਼ਾਫ਼ਾ ਪਿਆ ਦਿਖਾਈ ਦਿੱਤਾ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਸਹਾਇਕ ਥਾਣੇਦਾਰ ਜਗਮੋਹਨ ਸਿੰਘ ਦੀ ਅਗਵਾਈ ਹੇਠ ਜਦੋਂ ਕਾਰ ਦੀ ਤਲਾਸ਼ੀ ਲਈ ਗਈ, ਤਾਂ ਉਸ ਲਿਫ਼ਾਫ਼ੇ ਵਿੱਚੋਂ 2.5 ਕਿੱਲੋ ਹੈਰੋਇਨ ਬਰਾਮਦ ਹੋਈ।

ਪੁਲਿਸ ਚੌਕੀ ਦੌਲੇਵਾਲਾ ਦੇ ਇੰਚਾਰਜ ਜਗਮੋਹਨ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਦੂਜੇ ਪਾਸੇ ਗੁਰਪ੍ਰੀਤ ਸਿੰਘ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਪੁਲਿਸ ਉਸ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਨਸ਼ੇ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

 

 

Leave a Comment