Join WhatsApp

Join Now

Punjab ‘ਚ ਦਿਨ-ਦਿਹਾੜੇ ਕਤਲ! ਕੇਵਲ ਢਿੱਲੋਂ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ!

On: October 4, 2026 1:07 PM

 

Punjab ‘ਚ ਦਿਨ-ਦਿਹਾੜੇ ਕਤਲ! ਕੇਵਲ ਢਿੱਲੋਂ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 04 ਅਕਤੂਬਰ 2026- ਪੰਜਾਬ (Punjab) ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਦਿਨ-ਦਿਹਾੜੇ ਕਤਲ ਹੋ ਰਹੇ ਹਨ। ਅਪਰਾਧੀ ਬੇਖੌਫ਼ ਹੋ ਕੇ ਘੁੰਮ ਰਹੇ ਹਨ, ਪੰਜਾਬ ਸੜ ਰਿਹਾ ਹੈ ਤੇ ਮੁੱਖ ਮੰਤਰੀ ਚੁਟਕਲੇ ਸੁਣਾਉਣ ਵਿੱਚ ਲੱਗੇ ਹੋਏ ਹਨ। ਇਹ ਗੱਲਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਹੀਆਂ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਇੱਕੋ ਦਿਨ ਵਿੱਚ ਕਤਲ ਦੀਆਂ ਤਿੰਨ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਅਸਲ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਦਿਨ-ਦਿਹਾੜੇ ਕਤਲ, ਲੁਧਿਆਣਾ ਵਿੱਚ ਸਾਬਕਾ ਸਰਪੰਚ ਸਮੇਤ ਦੋ ਵਿਅਕਤੀਆਂ ਨੂੰ ਕਾਰ ਵਿੱਚ ਗੋਲੀਆਂ ਮਾਰਨ ਦੀ ਘਟਨਾ ਅਤੇ ਖਡੂਰ ਸਾਹਿਬ ਵਿੱਚ ਐਸਡੀਐਮ ਗੈਸਟ ਹਾਊਸ ਨੇੜੇ ਇੱਕ ਨੌਜਵਾਨ ਦਾ ਕਤਲ ਇਹ ਦੱਸਣ ਲਈ ਕਾਫ਼ੀ ਹੈ ਕਿ ਪੰਜਾਬ ਵਿੱਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਕੀ ਉਹ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲੈਣਗੇ? ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਕਦੋਂ ਮਿਲੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਦਾਅਵੇ ਕਰਦੇ ਹਨ, ਪਰ ਜਦੋਂ ਆਮ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਸਰਕਾਰ ਕਿਹੜੀ ਕਾਨੂੰਨ-ਵਿਵਸਥਾ ਦੀ ਗੱਲ ਕਰ ਰਹੀ ਹੈ?

ਢਿੱਲੋਂ ਨੇ ਕਿਹਾ ਕਿ ਪੰਜਾਬ ਪਹਿਲਾਂ ਆਪਣੀ ਸ਼ਾਂਤੀ, ਭਾਈਚਾਰੇ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਪਰ ਮੌਜੂਦਾ ਸਰਕਾਰ ਦੀ ਨਾਕਾਮੀ ਕਾਰਨ ਸੂਬੇ ਵਿੱਚ ਅਪਰਾਧ ਅਤੇ ਨਸ਼ੇ ਦਾ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ।

 

More

News Flash: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਅੰਦਰ ਫੈਲਾ ਰਿਹੈ ਪ੍ਰਦੂਸ਼ਣ? ਸੰਗਰੂਰ DC ਦਫ਼ਤਰ ਅੰਦਰ ਕੂੜੇ ਦੇ ਢੇਰ ਨੂੰ ਸ਼ਰੇਆਮ ਅੱਗ!

PCS ਪ੍ਰੀਖਿਆਵਾਂ ‘ਚ ਗੜਬੜੀ ਦਾ ਮੁੱਦਾ ਭਖਿਆ! ਪਰਗਟ ਸਿੰਘ ਅਤੇ ਪੀੜਤ ਉਮੀਦਵਾਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਵੱਡੀ ਖ਼ਬਰ: ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ!

Punjab Employees Protest: ਪੰਜਾਬ ਦੇ ਮੁਲਾਜ਼ਮਾਂ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਕਿਹਾ- ਕਰਮਚਾਰੀਆਂ ਨੂੰ ਸਿਰਫ਼ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!

Leave a Comment