Join WhatsApp

Join Now

BSF ਜਵਾਨ ‘ਤੇ ਡਿੱਗੀ ਅਸਮਾਨੀ ਬਿਜਲੀ ਡਿੱਗਣ ਕਾਰਨ! ਹੋਈ ਦਰਦਨਾਕ ਮੌਤ

On: July 16, 2026 12:45 PM

 

BSF ਜਵਾਨ ‘ਤੇ ਡਿੱਗੀ ਅਸਮਾਨੀ ਬਿਜਲੀ ਡਿੱਗਣ ਕਾਰਨ! ਹੋਈ ਦਰਦਨਾਕ ਮੌਤ

ਭਾਰਤ-ਬੰਗਲਾਦੇਸ਼ ਸਰਹੱਦ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ BSF ਜਵਾਨ ਸ਼ਹੀਦ, ਸਪੀਕਰ ਸੰਧਵਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ/ਮੋਗਾ, 16 ਜੁਲਾਈ 2026- ਦੇਸ਼ ਦੀਆਂ ਸਰਹੱਦਾਂ ਦੀ ਲਗਾਤਾਰ 37 ਵਰ੍ਹਿਆਂ ਤੱਕ ਤਨਦੇਹੀ ਨਾਲ ਰੱਖਿਆ ਕਰਨ ਵਾਲੇ ਸੀਮਾ ਸੁਰੱਖਿਆ ਬਲ (BSF) ਦੇ ਸਬ-ਇੰਸਪੈਕਟਰ ਬਲਬੀਰ ਸਿੰਘ ਬੁੱਧਵਾਰ ਨੂੰ ਹਮੇਸ਼ਾ ਲਈ ਪੰਚਤੱਤਾਂ ਵਿੱਚ ਵਿਲੀਨ ਹੋ ਗਏ। ਡਿਊਟੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਸ਼ਹੀਦ ਹੋ ਗਏ ਸੀ। ਕੋਟਕਪੂਰਾ ਦੇ ਸ਼ਾਂਤੀ ਵਨ ਵਿਖੇ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਦੇ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਸ਼ਹੀਦ ਦੀ ਮ੍ਰਿਤਕ ਦੇਹ ਜਿਉਂ ਹੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੀ, ਤਾਂ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ। ਦੇਸ਼ ਦੇ ਇਸ ਬਹਾਦਰ ਸਪੂਤ ਦੇ ਅੰਤਿਮ ਦਰਸ਼ਨਾਂ ਅਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸੀ ਆਗੂ ਨਮ ਅੱਖਾਂ ਨਾਲ ਉੱਥੇ ਪਹੁੰਚੇ। ਸਬ-ਇੰਸਪੈਕਟਰ ਬਲਬੀਰ ਸਿੰਘ ਮੂਲ ਰੂਪ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦੇ ਰਹਿਣ ਵਾਲੇ ਸਨ, ਪਰ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਪਰਿਵਾਰ ਸਮੇਤ ਕੋਟਕਪੂਰਾ ਦੀ ਢਿੱਲੋਂ ਕਾਲੋਨੀ ਵਿੱਚ ਰਹਿ ਰਹੇ ਸਨ। ਉਹ ਪਿਛਲੇ ਕਰੀਬ 37 ਸਾਲਾਂ ਤੋਂ ਬੀ.ਐੱਸ.ਐੱਫ. ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਉਹ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਪੈਂਦੇ ਸਿਲੀਗੁੜੀ ਸੈਕਟਰ ਵਿੱਚ ਇੱਕ ਸਰਹੱਦੀ ਚੌਕੀ ’ਤੇ ਤਾਇਨਾਤ ਸਨ। ਡਿਊਟੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਸ਼ਹੀਦ ਹੋ ਗਏ। ਸਭ ਤੋਂ ਵੱਧ ਭਾਵੁਕ ਕਰਨ ਵਾਲੀ ਗੱਲ ਇਹ ਹੈ ਕਿ ਦੇਸ਼ ਦਾ ਇਹ ਬਹਾਦਰ ਜਵਾਨ ਆਪਣੀ ਸ਼ਾਨਦਾਰ ਸੇਵਾ ਪੂਰੀ ਕਰਕੇ ਮਹਿਜ਼ 5 ਮਹੀਨਿਆਂ ਬਾਅਦ ਸੇਵਾਮੁਕਤ (ਰਿਟਾਇਰ) ਹੋਣ ਵਾਲਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਸ਼ਹੀਦ ਬਲਬੀਰ ਸਿੰਘ ਦੀ ਅੰਤਿਮ ਯਾਤਰਾ ਦੌਰਾਨ ਦੇਸ਼ ਭਗਤੀ ਦੇ ਨਾਅਰੇ ਗੂੰਜਦੇ ਰਹੇ। ਅੰਤਿਮ ਸੰਸਕਾਰ ਦੇ ਮੌਕੇ ਬੀ.ਐੱਸ.ਐੱਫ. ਦੇ ਜਵਾਨਾਂ ਦੀ ਇੱਕ ਵਿਸ਼ੇਸ਼ ਟੁਕੜੀ ਨੇ ਹਵਾ ਵਿੱਚ ਫਾਇਰ ਕਰਕੇ ਦੇਸ਼ ਦੇ ਸ਼ਹੀਦ ਸਪੂਤ ਨੂੰ ‘ਗਾਰਡ ਆਫ਼ ਆਨਰ’ ਦਿੱਤਾ। ਬੀ.ਐੱਸ.ਐੱਫ. ਦੇ ਫ਼ਰੀਦਕੋਟ ਹੈੱਡਕੁਆਰਟਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕਮਾਂਡੈਂਟ ਅਭਿਤਾਭ ਵਾਜਪਾਈ ਨੇ ਦੇਸ਼ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਕਿਹਾ ਕਿ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਲਈ ਸਰਵਉੱਚ ਕੁਰਬਾਨੀ ਦਿੱਤੀ ਹੈ।

ਉਹਨਾਂ ਦੀ ਇਸ ਮਹਾਨ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਬੀ.ਐੱਸ.ਐੱਫ. ਪਰਿਵਾਰ ਹਰ ਮੋੜ ’ਤੇ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਦੁਖਦਾਈ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਹਨਾਂ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਢਾਰਸ ਬੰਨ੍ਹਾਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਚੱਟਾਨ ਵਾਂਗ ਮਜ਼ਬੂਤੀ ਨਾਲ ਖੜ੍ਹੀ ਹੈ।

ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਪੀੜਤ ਪਰਿਵਾਰ ਨੂੰ ਹਰ ਸੰਭਵ ਵਿੱਤੀ ਅਤੇ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸ਼ਹੀਦ ਬਲਬੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਦਾ ਹੱਸਦਾ-ਖੇਡਦਾ ਪਰਿਵਾਰ ਛੱਡ ਗਏ ਹਨ। ਉਹਨਾਂ ਦੀ ਅਚਾਨਕ ਹੋਈ ਸ਼ਹਾਦਤ ਕਾਰਨ ਨਾ ਸਿਰਫ਼ ਉਹਨਾਂ ਦੇ ਪਰਿਵਾਰ, ਸਗੋਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਲੋਕਾਂ ਨੇ ਬਲਬੀਰ ਸਿੰਘ ਨੂੰ ਇੱਕ ਸੱਚਾ ਦੇਸ਼ ਭਗਤ, ਮਿਲਣਸਾਰ ਇਨਸਾਨ ਅਤੇ ਫ਼ਰਜ਼ਾਂ ਪ੍ਰਤੀ ਵਫ਼ਾਦਾਰ ਜਵਾਨ ਦੱਸਦਿਆਂ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment