Canada Breaking- ਕੈਨੇਡਾ ਪੁਲਿਸ ਵੱਲੋਂ 8 ਪੰਜਾਬੀ ਨੌਜਵਾਨ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ

815

 

Canada Breaking- 8 Punjabi youths arrested by Canadian police

ਕੈਨੇਡਾ –

ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ 2 ਅਕਤੂਬਰ ਦੀ ਰਾਤ ਨੂੰ ਗੋਲੀਬਾਰੀ ਕਰਨ ਵਾਲੇ ਅੱਠ ਪੰਜਾਬੀ ਨੌਜਵਾਨਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ‘ਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ। ਕੈਨੇਡਾ (Canada) ਦੇ ਪੀਲ ਰੀਜਨਲ ਪੁਲਿਸ ਨੇ ਫੜੇ ਗਏ ਨੌਜਵਾਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਮੀਡੀਆ ਰਿਪੋਰਟਸ ਮੁਤਾਬਿਕ, ਬਰੈਂਪਟਨ ‘ਚ ਬ੍ਰਿਡਲ ਡਰਾਈਵ ‘ਤੇ ਡੋਨਾਲਡ ਸਟਰੀਟ ਦੇ ਲੋਕਾਂ ਨੇ ਪੁਲਸ ਨੂੰ ਫੋਨ ਕਰਕੇ ਸ਼ਿਕਾਇਤ ਕੀਤੀ ਸੀ ਕਿ 2 ਅਕਤੂਬਰ ਦੀ ਰਾਤ ਨੂੰ ਕੁਝ ਪੰਜਾਬੀ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਸੀ।

ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਵਿਚ ਪਾਇਆ ਗਿਆ ਕਿ ਗੋਲੀਬਾਰੀ ਹੋਈ ਸੀ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਸਾਰੇ ਪੰਜਾਬੀ ਨੌਜਵਾਨ 19 ਤੋਂ 26 ਸਾਲ ਦੇ ਵਿਚਕਾਰ

ਬਰੈਂਪਟਨ ਦੀ ਡੋਨਾਲਡ ਸਟਰੀਟ ‘ਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੀਲ ਪੁਲਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਰੇ ਮੁਲਜ਼ਮ ਇੱਕ ਘਰ ਵਿੱਚ ਲੁਕੇ ਹੋਏ ਹਨ।

ਪੁਲਸ ਨੇ ਘਰ ‘ਚ ਛਾਪਾ ਮਾਰ ਕੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਰਾਜਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਏਕਮਜੋਤ ਰੰਧਾਵਾ, ਜਗਦੀਪ ਸਿੰਘ, ਰਿਪਨਜੋਤ ਸਿੰਘ, ਜਪਨਦੀਪ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਸਾਰੇ ਨੌਜਵਾਨਾਂ ਦੀ ਉਮਰ 19 ਤੋਂ 26 ਸਾਲ ਦਰਮਿਆਨ ਹੈ।

ਇਨ੍ਹਾਂ ਵਿੱਚ ਇੱਕ ਨੌਜਵਾਨ ਵੀ ਸ਼ਾਮਲ ਹੈ, ਜਿਸ ਦੀ ਕਾਰ ਨੇ ਪਿੱਛੇ ਜਿਹੇ ਇੱਕ ਟਰੱਕ ਨੂੰ ਟੱਕਰ ਮਾਰ ਦਿੱਤੀ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਲੋਕਾਂ ਨੇ ਪੁਲਿਸ ਨੂੰ ਦੱਸਿਆ ਹੈ ਕਿ ਫੜੇ ਗਏ ਪੰਜਾਬੀ ਨੌਜਵਾਨ ਗੁੰਡੇ ਸੁਭਾਅ ਦੇ ਹਨ ਅਤੇ ਅਕਸਰ ਉੱਥੇ ਲੜਾਈ-ਝਗੜੇ ਕਰਦੇ ਰਹਿੰਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)